CM ਮਾਨ ਨੇ ਜ਼ਾਕਿਰ ਹੁਸੈਨ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ, ਕਿਹਾ- ''ਇਕ ਯੁੱਗ ਦਾ ਹੋਇਆ ਅੰਤ...''

Tuesday, Dec 17, 2024 - 05:46 AM (IST)

CM ਮਾਨ ਨੇ ਜ਼ਾਕਿਰ ਹੁਸੈਨ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ, ਕਿਹਾ- ''ਇਕ ਯੁੱਗ ਦਾ ਹੋਇਆ ਅੰਤ...''

ਚੰਡੀਗੜ੍ਹ- 16 ਦਸੰਬਰ ਦੀ ਸਵੇਰ ਵਿਸ਼ਵ ਪ੍ਰਸਿੱਧ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਦਿਲ ਦੀ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਪਿਛਲੇ ਕਰੀਬ 2 ਹਫ਼ਤੇ ਤੋਂ ਅਮਰੀਕਾ ਦੇ ਸੈਨ ਫਰਾਂਸਿਸਕੋ ਸਥਿਤ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਅੱਜ ਆਖ਼ਰੀ ਸਾਹ ਲਏ। 

ਉਨ੍ਹਾਂ ਦੇ ਦਿਹਾਂਤ ਕਾਰਨ ਪੂਰਾ ਦੇਸ਼ ਸੋਗ 'ਚ ਡੁੱਬਿਆ ਹੋਇਆ ਹੈ ਤੇ ਮਸ਼ਹੂਰ ਸਿਆਸਤਦਾਨਾਂ, ਸੰਗੀਤ ਜਗਤ ਤੇ ਫ਼ਿਲਮੀ ਹਸਤੀਆਂ ਨੇ ਇਸ ਵੱਡੇ ਘਾਟੇ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ 'ਐਕਸ' ਅਕਾਊਂਟ 'ਤੇ ਪੋਸਟ ਪਾ ਕੇ ਜ਼ਾਕਿਰ ਹੁਸੈਨ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ ਹੈ। 

ਇਹ ਵੀ ਪੜ੍ਹੋ- MP ਮੀਤ ਹੇਅਰ ਨੇ ਸੰਸਦ ’ਚ ਚੁੱਕਿਆ ਪੰਜਾਬ ਦੇ ਖਿਡਾਰੀਆਂ ਨਾਲ ਹੋ ਰਹੇ ਵਿਤਕਰੇ ਦਾ ਮੁੱਦਾ

ਪੋਸਟ 'ਚ ਉਨ੍ਹਾਂ ਲਿਖਿਆ, ''ਦੇਸ਼ ਦੇ ਪ੍ਰਸਿੱਧ ਤਬਲਾ ਵਾਦਕ ਪਦਮ ਸ਼੍ਰੀ ਉਸਤਾਦ ਜ਼ਾਕਿਰ ਹੁਸੈਨ ਜੀ ਦੇ ਦਿਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹਾਂ। ਸੰਗੀਤ ਦੇ ਖੇਤਰ 'ਚ ਇੱਕ ਯੁੱਗ ਦਾ ਅੰਤ ਹੋਇਆ ਹੈ, ਇਹ ਘਾਟਾ ਨਾ ਪੂਰਨਯੋਗ ਹੈ। ਸੰਗੀਤ ਅਤੇ ਕਲਾ ਦੇ ਖੇਤਰ 'ਚ ਉਹਨਾਂ ਵੱਲੋਂ ਪਾਏ ਯੋਗਦਾਨ ਨੂੰ ਰਹਿੰਦੀ ਦੁਨੀਆ ਤੀਕ ਯਾਦ ਕੀਤਾ ਜਾਵੇਗਾ।''

ਉਨ੍ਹਾਂ ਅੱਗੇ ਕਿਹਾ, ''ਜ਼ਾਕਿਰ ਹੁਸੈਨ ਦੇ ਪਰਿਵਾਰ ਤੇ ਚਾਹੁਣ ਵਾਲਿਆਂ ਨਾਲ ਦਿਲੋਂ ਹਮਦਰਦੀ। ਪਰਮਾਤਮਾ ਅੱਗੇ ਅਰਦਾਸ, ਵਿੱਛੜੀ ਹੋਈ ਨੇਕ ਰੂਹ ਨੂੰ ਚਰਨਾਂ ‘ਚ ਥਾਂ ਦੇਣ। ਵਾਹਿਗੁਰੂ ਵਾਹਿਗੁਰੂ।''

ਇਹ ਵੀ ਪੜ੍ਹੋ- ਕੱਲ੍ਹ ਲੱਗਿਆ 'ਛੁਆਰਾ', ਅੱਜ ਖੜ੍ਹੇ ਪੈਰ ਵਿਆਹ ਤੋਂ ਮੁਕਰ ਗਈ ਲਾੜੀ, ਖ਼ਾਲੀ ਹੱਥ ਮੁੜੀ ਬਰਾਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News