CM ਭਗਵੰਤ ਮਾਨ ਦੀ ਖੁੱਲ੍ਹੀ ਬਹਿਸ ਲਈ ਲੁਧਿਆਣਾ ਤਿਆਰ, ਪੁਲਸ ਛਾਉਣੀ 'ਚ ਬਦਲਿਆ PAU ਦਾ ਇਲਾਕਾ

10/31/2023 4:50:26 PM

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੀਆਂ ਸਿਆਸੀ ਪਾਰਟੀਆਂ ਵਿਚਕਾਰ ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਖੁੱਲ੍ਹੀ ਬਹਿਸ ਲਈ ਸੂਬੇ ਦੇ ਸਾਰੇ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਯੂਨੀਵਰਸਿਟੀ ਦੇ ਹਾਲ ’ਚ ਹੋਣ ਵਾਲੇ ਪ੍ਰੋਗਰਾਮ ਨੂੰ ਲੈ ਕੇ ਸੁਰੱਖਿਆ ਦੇ ਲਿਹਾਜ਼ ਨਾਲ ਪੁਲਸ ਨੇ ਵੀ ਲੱਕ ਬੰਨ੍ਹ ਲਿਆ ਹੈ। ਯੂਨੀਵਰਸਿਟੀ ਦੇ ਅੰਦਰ ਅਤੇ ਬਾਹਰ ਸੁਰੱਖਿਆ ਵਿਵਸਥਾ ਸਖ਼ਤ ਕਰਨ ਦੇ ਹੁਕਮ ਦਿੱਤੇ ਗਏ ਹਨ। ਸੋਮਵਾਰ ਨੂੰ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਪੈਸ਼ਲ ਡੀ. ਜੀ. ਪੀ. ਅਰਪਿਤ ਸ਼ੁਕਲਾ, ਏ. ਡੀ. ਜੀ. ਪੀ. ਏ. ਐੱਸ. ਰਾਏ ਅਤੇ ਏ. ਡੀ. ਜੀ. ਪੀ. ਇੰਟੈਲੀਜੈਂਸ ਜਸਕਰਨ ਸਿੰਘ ਅਤੇ ਆਈ. ਜੀ. ਲੁਧਿਆਣਾ ਰੇਂਜ ਪੀ. ਏ. ਯੂ. ਪੁੱਜੇ, ਜਿੱਥੇ ਉਨ੍ਹਾਂ ਨੇ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਸਮੇਤ ਕਈ ਸੀਨੀਅਰ ਅਧਿਕਾਰੀਆਂ ਦੇ ਨਾਲ ਹਾਲ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ : ਪੰਜਾਬ ਦੇ DGP ਗੌਰਵ ਯਾਦਵ ਦੀ ਨਿਯੁਕਤੀ ਨੂੰ ਚੁਣੌਤੀ, ਜਾਣੋ ਕੀ ਹੈ ਪੂਰਾ ਮਾਮਲਾ

ਫਿਰ ਉਨ੍ਹਾਂ ਨਾਲ ਇਕ ਮੀਟਿੰਗ ਵੀ ਕੀਤੀ, ਜਿਸ ’ਚ ਕਈ ਮੁੱਦਿਆਂ ’ਤੇ ਚਰਚਾ ਹੋਈ। ਅਸਲ 'ਚ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੀਆਂ ਪਾਰਟੀਆਂ ਨੂੰ ਖੁੱਲ੍ਹਾ ਚੈਲੇਂਜ ਕੀਤਾ ਹੈ ਕਿ ਉਹ ਪੰਜਾਬ ਦੇ ਮੁੱਦਿਆਂ ’ਤੇ ਡਿਬੇਟ ਕਰਨ। ਪੀ. ਏ. ਯੂ. ਦੀ ਸੁਰੱਖਿਆ ਵਿਵਸਥਾ ਡੀ. ਜੀ. ਪੀ. ਗੌਰਵ ਯਾਦਵ ਨੇ ਸਪੈਸ਼ਲ ਡੀ. ਜੀ. ਪੀ. ਅਰਪਿਤ ਸ਼ੁਕਲਾ ਨੂੰ ਸੌਂਪੀ ਹੈ। ਇਸ ਲਈ ਸੋਮਵਾਰ ਨੂੰ ਡੀ. ਜੀ. ਪੀ. ਅਰਪਿਤ ਸ਼ੁਕਲਾ ਕਈ ਅਧਿਕਾਰੀਆਂ ਸਮੇਤ ਪੀ. ਏ. ਯੂ. ਪੁੱਜੇ, ਉੱਥੇ ਹੋਈ ਮੀਟਿੰਗ ’ਚ ਸੁਰੱਖਿਆ ਵਿਵਸਥਾ ਦੇ ਨਾਲ-ਨਾਲ ਟ੍ਰੈਫਿਕ ਕੰਟਰੋਲ ਕਰਨ ’ਤੇ ਵੀ ਚਰਚਾ ਹੋਈ ਕਿਉਂਕਿ ਸਰਸ ਮੇਲਾ ਚੱਲਣ ਕਾਰਨ ਟ੍ਰੈਫਿਕ ਬਹੁਤ ਜ਼ਿਆਦਾ ਹੈ।

ਇਹ ਵੀ ਪੜ੍ਹੋ : ਮਨਦੀਪ ਸਿੱਧੂ ਦੀ ਥਾਂ ਲੁਧਿਆਣਾ ਦੇ ਪੁਲਸ ਕਮਿਸ਼ਨਰ ਹੋਣਗੇ IG ਗੁਰਪ੍ਰੀਤ ਸਿੰਘ ਭੁੱਲਰ! ਪੜ੍ਹੋ ਪੂਰੀ ਖ਼ਬਰ

ਇਸ ਦੌਰਾਨ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਤਿਆਰੀਆਂ ਪੂਰੀਆਂ ਹਨ ਅਤੇ ਚੰਗੀ ਤਰ੍ਹਾਂ ਨਾਲ ਕੀਤੀਆਂ ਗਈਆਂ ਹਨ, ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਹੋਵੇ। ਯੂਨੀਵਰਸਿਟੀ ਦੇ ਕੋਨੇ-ਕੋਨੇ ’ਤੇ ਪੰਜਾਬ ਪੁਲਸ ਦੇ ਮੁਲਾਜ਼ਮ ਤਾਂ ਤਾਇਨਾਤ ਰਹਿਣਗੇ ਹੀ, ਨਾਲ ਹੀ ਨਾਲ ਇੰਟੈਲੀਜੈਂਸ ਟੀਮਾਂ ਵੀ ਤਾਇਨਾਤ ਰਹਿਣਗੀਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਣੀਆਂ ਦੇ ਮੁੱਦੇ ‘ਤੇ ਵੱਖ-ਵੱਖ ਪਾਰਟੀਆਂ ਨੂੰ ਬੁਲਾ ਕੇ ਬਹਿਸ ਦਾ ਜੋ ਸੱਦਾ ਦਿੱਤਾ ਹੈ, ਉਸ ਵਿਚ ਕੁੱਝ ਹੀ ਸਮਾਂ ਬਾਕੀ ਰਹਿ ਗਿਆ ਹੈ ਪਰ ਇਸ ਬਹਿਸ ਸਬੰਧੀ ਹੁਣ ਜਿਵੇਂ ਲੁਧਿਆਣਾ ਵਿਚ ਚਾਰ ਚੁਫੇਰੇ ਪੀ. ਏ. ਯੂ. ਦੇ ਨੇੜੇ-ਤੇੜੇ ਪੁਲਸ ਦੇ ਦਸਤੇ ਦਿਖਾਈ ਦੇਣ ਲੱਗ ਪਏ ਹਨ। ਭਾਵ ਇਹ ਇਲਾਕਾ ਪੁਲਸ ਛਾਉਣੀ 'ਚ ਤਬਦੀਲ ਹੋਇਆ ਲੱਗ ਰਿਹਾ ਹੈ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Babita

This news is Content Editor Babita