ਮੁੱਖ ਮੰਤਰੀ ਵਲੋਂ ਅਧਿਕਾਰੀਆਂ ਨੂੰ ਅੰਮ੍ਰਿਤਸਰ ’ਚ ਹੋਣ ਵਾਲੇ G-20 ਸੰਮੇਲਨ ਦੀਆਂ ਤਿਆਰੀਆਂ ਮੁਕੰਮਲ ਕਰਨ ਦੇ ਹੁਕਮ

Monday, Jan 16, 2023 - 06:31 PM (IST)

ਮੁੱਖ ਮੰਤਰੀ ਵਲੋਂ ਅਧਿਕਾਰੀਆਂ ਨੂੰ ਅੰਮ੍ਰਿਤਸਰ ’ਚ ਹੋਣ ਵਾਲੇ G-20 ਸੰਮੇਲਨ ਦੀਆਂ ਤਿਆਰੀਆਂ ਮੁਕੰਮਲ ਕਰਨ ਦੇ ਹੁਕਮ

ਚੰਡੀਗੜ੍ਹ/ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ ਹੋਣ ਵਾਲੇ G-20 ਸੰਮੇਲਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ’ਚ ਮਾਨ ਨੇ ਅਧਿਕਾਰੀਆਂ ਨੂੰ ਜਲਦ ਹੀ ਤਿਆਰੀਆਂ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਣ ਵਾਲੇ G-20 ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤਾ ਗਈ ਹੈ। ਅਧਿਕਾਰੀਆਂ ਨੂੰ ਜਲਦੀ ਹੀ ਤਿਆਰੀਆਂ ਮੁਕੰਮਲ ਕਰਨ ਲਈ ਆਖਿਆ ਗਿਆ ਹੈ। 

ਇਹ ਵੀ ਪੜ੍ਹੋ- ਮਾਲੋਰਕੋਟਲਾ 'ਚ ਚਿੱਟੇ ਦਿਨ ਵੱਡੀ ਵਾਰਦਾਤ, ਛੁਰਾ ਮਾਰ ਕੇ ਦੁਕਾਨਦਾਰ ਦਾ ਕਤਲ

PunjabKesari

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਦੇਸ਼-ਦੁਨੀਆਂ ਤੋਂ ਆਏ ਮਹਿਮਾਨਾਂ ਦੀ ਮਹਿਮਾਨ-ਨਿਵਾਜ਼ੀ 'ਚ ਕੋਈ ਵੀ ਕਸਰ ਨਹੀਂ ਛੱਡਾਂਗੇ। ਇਸ ਦੇ ਨਾਲ ਹੀ ਪੰਜਾਬ ਦੀ ਝਲਕ ਵੀ ਵਿਖਾਵਾਂਗੇ। ਜ਼ਿਕਰਯੋਗ ਹੈ ਕਿ ਜੀ- 20 ਸੰਮੇਲਨ ਮਾਰਚ 2023 ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸੰਭਾਵੀ ਤੌਰ ਤੇ 15 ਤੋਂ 17 ਮਾਰਚ 2023 ਨੂੰ ਹੋਣ ਜਾ ਰਿਹਾ ਹੈ। ਇਸ ਜੀ-20 ਸਿਖਰ ਸੰਮੇਲਨ ਵਿਚ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਹੋਰ ਅੰਤਰਰਾਸ਼ਟਰੀ ਡੈਲੀਗੇਟ ਵੀ ਸ਼ਾਮਲ ਹੋਣਗੇ। 

ਇਹ ਵੀ ਪੜ੍ਹੋ- ਭੁਲੇਖੇ ਨਾਲ ਪੀਤੀ ਜ਼ਹਿਰੀਲੀ ਚੀਜ਼ ਨੇ ਘਰ 'ਚ ਪੁਆਏ ਵੈਣ, ਨੌਜਵਾਨ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News