ਅਮਿਤ ਰਤਨ ਦੀ ਗ੍ਰਿਫ਼ਤਾਰੀ ਮਗਰੋਂ CM ਮਾਨ ਨੇ ਮੰਤਰੀਆਂ ਤੇ ਵਿਧਾਇਕਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ

Thursday, Feb 23, 2023 - 01:20 PM (IST)

ਅਮਿਤ ਰਤਨ ਦੀ ਗ੍ਰਿਫ਼ਤਾਰੀ ਮਗਰੋਂ CM ਮਾਨ ਨੇ ਮੰਤਰੀਆਂ ਤੇ ਵਿਧਾਇਕਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਆਪਣੇ ਹੁਕਮਾਂ 'ਚ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਮੰਤਰੀ ਜਾਂ ਵਿਧਾਇਕ ਆਪਣੇ ਕਿਸੇ ਰਿਸ਼ਤੇਦਾਰ ਅਤੇ ਨਜ਼ਦੀਕੀ ਨੂੰ ਪੀ. ਏ. ਨਾ ਲਾਉਣ। ਚੰਗੇ ਅਕਸ ਵਾਲਿਆਂ ਨੂੰ ਹੀ ਪੀ. ਏ. ਲਾਇਆ ਜਾਵੇ ਅਤੇ ਜਿਹੜੇ ਖ਼ਰਾਬ ਅਕਸ ਵਾਲੇ ਹਨ, ਉਨ੍ਹਾਂ ਨੂੰ ਪੀ. ਏ. ਦੇ ਅਹੁਦੇ ਤੋਂ ਹਟਾਇਆ ਜਾਵੇ।

ਇਹ ਵੀ ਪੜ੍ਹੋ : ਮਿਡ-ਡੇਅ-ਮੀਲ ਬਣਾਉਣ ਵਾਲੇ ਕੁੱਕ-ਕਮ-ਹੈਲਪਰਾਂ ਲਈ ਜਾਰੀ ਹੋ ਗਏ ਇਹ ਹੁਕਮ

ਮੁੱਖ ਮੰਤਰੀ ਨੇ ਕਿਹਾ ਹੈ ਕਿ ਪੀ. ਏ. ਨੂੰ ਕੰਟਰੋਲ 'ਚ ਰੱਖਿਆ ਜਾਵੇ। ਉਨ੍ਹਾਂ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਜੇਕਰ ਕਿਸੇ ਸਰਕਾਰੀ ਕੰਮ ਲਈ ਕਿਸੇ ਅਫ਼ਸਰ ਨੂੰ ਫੋਨ ਕਰਨਾ ਹੈ ਤਾਂ ਇਸ ਦੇ ਲਈ ਮੰਤਰੀ ਜਾਂ ਵਿਧਾਇਕ ਵੱਲੋਂ ਖ਼ੁਦ ਫੋਨ ਕੀਤਾ ਜਾਵੇ ਅਤੇ ਪੀ. ਏ. ਨੂੰ ਫੋਨ ਕਰਨ ਲਈ ਨਾ ਕਿਹਾ ਜਾਵੇ।

ਇਹ ਵੀ ਪੜ੍ਹੋ : ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਵੱਡਾ ਬਿਆਨ

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕੀਤਾ ਗਿਆ ਸੀ ਕਿ ਰਿਸ਼ਵਤਖ਼ੋਰੀ ਦੇ ਮਾਮਲੇ 'ਚ ਕਿਸੇ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News