ਮੁੱਖ ਮੰਤਰੀ ਦੇ ਓ. ਐੱਸ.ਡੀ. ਨੇ ਰਾਈਸ ਮਿੱਲਰਾਂ ਤੇ ਆੜਤੀਆਂ ਦੀਆਂ ਸੁਣੀਆਂ ਮੁਸ਼ਕਿਲਾਂ

Thursday, Oct 09, 2025 - 03:16 PM (IST)

ਮੁੱਖ ਮੰਤਰੀ ਦੇ ਓ. ਐੱਸ.ਡੀ. ਨੇ ਰਾਈਸ ਮਿੱਲਰਾਂ ਤੇ ਆੜਤੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਧੂਰੀ (ਜੈਨ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਹਲਕਾ ਧੂਰੀ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਖਾਤਰ ਗੰਭੀਰਤਾ ਵਿਖਾਉਂਦਿਆਂ ਮੁੱਖ ਮੰਤਰੀ ਦੇ ਓ. ਐੱਸ. ਡੀ. ਸੁਖਬੀਰ ਸਿੰਘ ਸੁੱਖੀ ਵੱਲੋਂ ਅੱਜ ਪਿੰਡ ਧੂਰਾ ਵਿਖੇ ਇਕ ਰਾਈਸ ਮਿੱਲ ’ਚ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਆਗੂਆਂ ਨਾਲ ਮੁਲਾਕਾਤ ਕਰ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਆੜ੍ਹਤੀਆਂ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਜਤਿੰਦਰ ਸਿੰਘ ਸੋਨੀ ਮੰਡੇਰ ਵੀ ਉਚੇਚੇ ਤੌਰ ’ਤੇ ਮੌਜੂਦ ਰਹੇ।

ਇਸ ਮੌਕੇ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਆਗੂਆਂ ਨੇ ਓ. ਐੱਸ. ਡੀ. ਸੁਖਬੀਰ ਸਿੰਘ ਸੁੱਖੀ ਅੱਗੇ ਸਰਕਾਰੀ ਗੋਦਾਮਾਂ ’ਚ ਨਵੇਂ ਝੋਨੇ ਦਾ ਚੌਲ ਲਗਾਉਣ ਖਾਤਰ ਸਪੇਸ ਨਾ ਹੋਣ ਦਾ ਮੁੱਦਾ ਚੁੱਕਿਆ। ਜੇਕਰ ਸਪੇਸ ਦੀ ਘਾਟ ਕਾਰਨ ਨਵੇਂ ਝੋਨੇ ਦਾ ਚੌਲ ਸਮੇਂ ਸਿਰ ਨਾ ਭੁਗਤਾਇਆ ਜਾ ਸਕਿਆ, ਤਾਂ ਇਸ ਨਾਲ ਨਾ ਸਿਰਫ ਸ਼ੈਲਰ ਇੰਡਸਟਰੀ ਦਾ ਸਗੋਂ ਸੂਬਾ ਸਰਕਾਰ ਦਾ ਵੀ ਭਾਰੀ ਨੁਕਸਾਨ ਹੋਵੇਗਾ। ਉਨ੍ਹਾਂ ਸਪੈਸ਼ਲਾਂ ਲਗਵਾ ਕੇ ਗੋਦਾਮਾਂ ’ਚ ਪਏ ਪੁਰਾਣੇ ਅਨਾਜ ਨੂੰ ਹੋਰਨਾਂ ਸੂਬਿਆਂ ’ਚ ਭੇਜਣ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ, ਤਾਂ ਜੋ ਉੱਥੇ ਨਵੇਂ ਚੌਲ ਦਾ ਭੰਡਾਰਣ ਹੋ ਸਕੇ।

ਓ. ਐੱਸ. ਡੀ. ਸੁੱਖੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮਸਲੇ ਸਬੰਧੀ ਜਲਦੀ ਹੀ ਉਨ੍ਹਾਂ ਦੀ ਇਕ ਮੀਟਿੰਗ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਕਰਵਾਉਣਗੇ, ਤਾਂ ਜੋ ਇਸ ਮਸਲੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਸਕੇ। ਇਸ ਮੌਕੇ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਮੰਡੇਰ ਸਮੇਤ ਹੋਰਨਾਂ ਆਗੂਆਂ ਵੱਲੋਂ ਜਿਣਸਾਂ ਦੇ ਭਾਅ ’ਤੇ ਫਿਕਸ (ਫਰੀਜ਼) ਕੀਤੀ ਗਈ ਆੜ੍ਹਤ ’ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਮੰਗ ਕੀਤੀ ਕਿ ਇਸ ਨੂੰ ਪਹਿਲਾਂ ਵਾਂਗ ਹੀ 2.5 ਫੀਸਦੀ ਦੇ ਹਿਸਾਬ ਨਾਲ ਜਾਰੀ ਕੀਤਾ ਜਾਵੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! 50 ਤੋਂ ਵੱਧ ਅਫ਼ਸਰ ਕੀਤੇ ਇੱਧਰੋਂ-ਉੱਧਰ, ਪੜ੍ਹੋ ਪੂਰੀ ਲਿਸਟ

ਉਨ੍ਹਾਂ ਕਿਹਾ ਕਿ ਜਿਣਸਾਂ ’ਤੇ ਆੜ੍ਹਤੀਆਂ ਦੇ ਖਰਚੇ ਹਰੇਕ ਸਾਲ ਵੱਧਦੇ ਜਾ ਰਹੇ ਹਨ ਅਤੇ ਜੇਕਰ ਆੜ੍ਹਤ ਫਿਕਸ ਹੀ ਰਹਿੰਦੀ ਹੈ, ਤਾਂ ਇਸ ਨਾਲ ਆੜ੍ਹਤੀਆਂ ਦਾ ਨੁਕਸਾਨ ਹੁੰਦਾ ਹੈ। ਉਕਤ ਮਸਲੇ ਨੂੰ ਵੀ ਓ. ਐੱਸ. ਡੀ. ਸੁੱਖੀ ਨੇ ਸਬੰਧਤ ਅਧਿਕਾਰੀਆਂ ਅੱਗੇ ਰੱਖਕੇ ਹੱਲ ਕਰਵਾਉਣ ਦਾ ਭਰੋਸਾ ਦਵਾਇਆ। ਇਸ ਮੌਕੇ ਓ. ਐੱਸ. ਡੀ. ਸੁੱਖੀ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਖਾਤਰ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਦੇ ਵਿਕਾਸ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਓ. ਐੱਸ. ਡੀ. ਸੁੱਖੀ ਨੂੰ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਆਗੂ ਵਿਜੇ ਬਾਂਸਲ ਸਮੇਤ ਹੋਰਨਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਕੈਂਪ ਦਫਤਰ ਦੇ ਇੰਚਾਰਜ ਦਲਵੀਰ ਸਿੰਘ ਢਿੱਲੋਂ ਅਤੇ ਰਾਜਵੰਤ ਸਿੰਘ ਘੁੱਲੀ, ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਸੀਨੀਅਰ ‘ਆਪ’ ਆਗੂ ਅਤੇ ਆਲ ਇੰਡੀਆ ਐਫਸੀਆਈ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਸਤਿੰਦਰ ਸਿੰਘ ਚੱਠਾ, ਡਾਇਰੈਕਟਰ ਅਨਿਲ ਮਿੱਤਲ, ਸ਼ੰਮੀ ਕੁਮਾਰ, ਬਲਵਿੰਦਰ ਸਿੰਘ ਬਿੱਲੂ, ਮੈਂਬਰ ਜਿਲਾ ਯੋਜਨਾ ਬੋਰਡ ਨਰੇਸ਼ ਸਿੰਗਲਾ, ਅਸ਼ੋਕ ਜਿੰਦਲ, ਰਮਨਦੀਪ ਸਿੰਘ, ਹਰਪ੍ਰੀਤ ਸਿੰਘ ਗਿੱਲ ਆਦਿ ਵੀ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News