ਪਰਿਵਾਰ ਸਣੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ (ਵੀਡੀਓ)
Friday, Dec 26, 2025 - 09:42 AM (IST)
ਫਤਿਹਗੜ੍ਹ ਸਾਹਿਬ (ਵਿਪਨ) : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦ ਜੋੜ ਮੇਲ ਦਾ ਅੱਜ ਦੂਜਾ ਦਿਨ ਹੈ। ਇਸ ਮੌਕੇ ਸ਼ਹੀਦਾਂ ਨੂੰ ਨਮਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚੇ। ਉਨ੍ਹਾਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ 'ਚ ਵਿਰਾਸਤ ਨੂੰ ਸੰਭਾਲਣ ਲਈ ਕੰਮ ਕੀਤੇ ਜਾਣਗੇ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀਆਂ ਵਧੀਆਂ ਤਨਖ਼ਾਹਾਂ! ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਦਿੱਤਾ ਤੋਹਫ਼ਾ
ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੇ ਲਿਬੜਾ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਆਮ ਆਦਮੀ ਪਾਰਟੀ ਇਕਾਈ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਕਿਸੇ ਨੋਟੀਫਿਕੇਸ਼ਨ ਦੀ ਲੋੜ ਨਹੀਂ ਹੈ ਕਿਉਂਕਿ ਇਹ ਪਹਿਲਾਂ ਹੀ ਪਵਿੱਤਰ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਦੀ ਚੋਰੀ ਦੇ ਮਾਮਲੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਅੱਜ ਗੱਲ ਕਰਨ ਵਾਲਾ ਵਿਸ਼ਾ ਨਹੀਂ ਹੈ, ਇਹ ਬਹਿਸ ਦਾ ਮਾਮਲਾ ਹੈ। 'ਵੀਰ ਬਾਲ ਦਿਵਸ' ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਨਾਲ ਹੀ ਭਾਜਪਾ ਦੀ ਨੀਅਤ ਦਾ ਪਤਾ ਲੱਗਦਾ ਹੈ।
ਇਹ ਵੀ ਪੜ੍ਹੋ : ਹੋ ਗਈਆਂ ਸਰਦੀਆਂ ਦੀਆਂ ਛੁੱਟੀਆਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਇਕ ਜਨਵਰੀ ਤੱਕ ਬੰਦ ਰਹਿਣਗੀਆਂ...
ਅਕਾਲੀ ਦਲ ਦੇ ਆਗੂ ਪਹਿਲਾਂ ਇਸ ਦਾ ਵਿਰੋਧ ਕਰ ਰਹੇ ਸਨ, ਉਨ੍ਹਾਂ ਦੇ ਟਵੀਟ ਅਜੇ ਵੀ ਮੌਜੂਦ ਹਨ। ਸਾਹਿਬਜ਼ਾਦਿਆਂ ਦੀ ਕੁਰਬਾਨੀ ਇੰਨੀ ਵੱਡੀ ਹੈ ਕਿ ਉਨ੍ਹਾਂ ਨੂੰ 'ਬਾਲ' ਕਿਵੇਂ ਕਿਹਾ ਜਾ ਸਕਦਾ ਹੈ। ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਪਰਿਵਾਰ ਸਮੇਤ ਸ਼ਹੀਦਾਂ ਦੀ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ ਅਤੇ ਉਨ੍ਹਾਂ ਨਾਲ ਸਮੁੱਚੀ ਜ਼ਿਲ੍ਹਾ ਇਕਾਈ ਵੀ ਮੌਜੂਦ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
