CM ਮਾਨ ਨੇ ਸ਼ਹੀਦ ਜਸਪਾਲ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਤੇ ਪਰਿਵਾਰ ਨੂੰ ਸੌਂਪਿਆ 1 ਕਰੋੜ ਦਾ ਚੈੱਕ
Thursday, Jan 11, 2024 - 08:23 PM (IST)
ਸੰਗਰੂਰ/ਦਿੜ੍ਹਬਾ (ਸਿੰਗਲਾ/ਅਜੈ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਹੌਲਦਾਰ ਜਸਪਾਲ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਹੀਦ ਦੇ ਸਤਿਕਾਰ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।
ਇਹ ਵੀ ਪੜ੍ਹੋ- ਜੇਲ੍ਹਾਂ 'ਚ ਜੈਮਰ ਤੇ CCTV ਲਗਾਉਣ 'ਚ ਹੋ ਰਹੀ ਦੇਰੀ ਕਾਰਨ ਹਾਈਕੋਰਟ ਨੇ ਪੁਲਸ ਵਿਭਾਗ ਨੂੰ ਪਾਈ ਝਾੜ੍ਹ
ਸ਼ਹੀਦ ਹੌਲਦਾਰ ਜਸਪਾਲ ਸਿੰਘ, ਜੋ 9 ਮਹਾਰ ਰੈਜੀਮੈਂਟ ਵਿੱਚ ਤਾਇਨਾਤ ਸਨ, ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਸੇਵਾ ਦੌਰਾਨ ਆਪਣੀ ਜਾਨ ਵਾਰਨ ਵਾਲੇ ਸ਼ਹੀਦ ਦਾ ਦੇਸ਼ ਹਮੇਸ਼ਾ ਕਰਜ਼ਦਾਰ ਰਹੇਗਾ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਤੇ ਪਰਿਵਾਰ ਲਈ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਦੀ ਭਰਪਾਈ ਕਿਸੇ ਵੀ ਕੀਮਤ 'ਤੇ ਨਹੀਂ ਕੀਤੀ ਜਾ ਸਕਦੀ। ਪਰ ਸਰਕਾਰ ਨੇ ਸ਼ਹੀਦ ਦੇ ਸਤਿਕਾਰ ਲਈ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਕੇਵਲ ਇਕ ਪਰਿਵਾਰ ਜਾਂ ਸੂਬੇ ਦਾ ਨਹੀਂ, ਸਗੋਂ ਸਮੁੱਚੀ ਕੌਮ ਦਾ ਹੁੰਦਾ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਸ਼ੁਰੂ ਕੀਤੀ 'ਬਿੱਲ ਲਿਆਓ, ਇਨਾਮ ਪਾਓ' ਸਕੀਮ, ਜਾਣੋ ਕੀ ਹੈ ਪੂਰੀ ਯੋਜਨਾ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਹੌਲਦਾਰ ਜਸਪਾਲ ਸਿੰਘ ਦੀ ਕੁਰਬਾਨੀ ਦੇ ਹਮੇਸ਼ਾ ਰਿਣੀ ਰਹਿਣਗੇ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਡਿਊਟੀ ਦੌਰਾਨ ਬਹਾਦਰੀ, ਸਮਰਪਣ ਅਤੇ ਦਲੇਰੀ ਦਾ ਪ੍ਰਦਰਸ਼ਨ ਕਰਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।
ਇਹ ਵੀ ਪੜ੍ਹੋ- ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਵੱਡੀ ਕਾਰਵਾਈ, ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਈ 85 ਏਕੜ ਜ਼ਮੀਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8