CM ਮਾਨ ਜਰਮਨੀ ਵਿਖੇ ‘ਇੰਟਰਨੈਸ਼ਨਲ ਟਰੇਡ ਫੇਅਰ’ ’ਚ ਹੋਏ ਸ਼ਾਮਲ, ਟਵੀਟ ਕਰ ਆਖੀ ਅਹਿਮ ਗੱਲ
Monday, Sep 12, 2022 - 06:57 PM (IST)
ਚੰਡੀਗੜ੍ਹ (ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਰਮਨੀ ਦੇ ਸ਼ਹਿਰ ਮਿਊਨਿਖ ਵਿਖੇ ਹੋਏ ਇੰਟਰਨੈਸ਼ਨਲ ਟਰੇਡ ਫੇਅਰ ’ਚ ਸ਼ਾਮਲ ਹੋਏ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਦੱਸਿਆ ਕਿ ਇੰਟਰਨੈਸ਼ਨਲ ਟਰੇਡ ਫੇਅਰ ਦੌਰਾਨ ਬਹੁਤ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਹੋਈ। ਇਸ ਦੌਰਾਨ ਬਹੁਤ ਸਾਰੀਆਂ ਕੰਪਨੀਆਂ ਨੇ ਪੰਜਾਬ ’ਚ ਨਿਵੇਸ਼ ਕਰਨ ਨੂੰ ਲੈ ਕੇ ਹਾਮੀ ਭਰੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਪਨੀਆਂ ’ਚ ਜ਼ੈਪੇਲਿਨ, ਬੁਹਿਲਰ, ਪ੍ਰੋ ਮਾਈਨੈਂਟ, ਡੋਨਾਲਡਸਨ, ਆਈ. ਜੀ. ਯੂ. ਐੱਸ., ਸਿਪ੍ਰਿਆਨੀ ਹੈਰੀਸਨ ਵਾਲਵਜ਼ ਤੇ ਪੇਂਟੇਅਰ ਸ਼ਾਮਲ ਹਨ।
ਇਹ ਖ਼ਬਰ ਵੀ ਪੜ੍ਹੋ : ਬਹਿਰਾਮ ਨੇੜੇ ਵਾਪਰਿਆ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਦਰਦਨਾਕ ਮੌਤ
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਇਕ ਲੱਖ ਖੇਤੀ ਟਿਊਬਵੈੱਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ ’ਚ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਰੇਕੀ ਕਰਨ ਵਾਲਾ ਕੇਕੜੇ ਦਾ ਭਰਾ ਕਾਬੂ (ਵੀਡੀਓ)
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ’ਚ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ 11 ਤੋਂ 18 ਸਤੰਬਰ ਤੱਕ ਜਰਮਨੀ ਦੇ ਦੌਰੇ ’ਤੇ ਹਨ।