ਮੁੱਖ ਮੰਤਰੀ ਮਾਨ ਨੂੰ ਪੰਜਾਬ ਨੈਸ਼ਨਲ ਬੈਂਕ ਨੇ ਮਿਸ਼ਨ ਚੜ੍ਹਦੀ ਕਲਾ ਤਹਿਤ 1 ਕਰੋੜ ਰੁਪਏ ਦਾ ਸੌਂਪਿਆ ਚੈੱਕ
Saturday, Oct 11, 2025 - 11:01 AM (IST)

ਜਲੰਧਰ/ਚੰਡੀਗੜ੍ਹ (ਧਵਨ): ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੇ ਮਿਸ਼ਨ ਚੜ੍ਹਦੀ ਕਲਾ ਤਹਿਤ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਪੰਜਾਬ ਨੈਸ਼ਨਲ ਬੈਂਕ ਵੱਲੋਂ ਦਿੱਤੇ ਗਏ ਯੋਗਦਾਨ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਹੜ੍ਹਾਂ ਨਾਲ ਪੰਜਾਬ ’ਚ ਜਾਨ-ਮਾਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਮਿਸ਼ਨ ਚੜ੍ਹਦੀ ਕਲਾ ਸ਼ੁਰੂ ਕੀਤਾ ਹੈ, ਜਿਸ ’ਚ ਪੰਜਾਬੀ ਸਰਗਰਮੀ ਨਾਲ ਯੋਗਦਾਨ ਪਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - Diwali ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ! ਹਰ ਪੰਜਾਬੀ ਨੂੰ ਮਿਲੇਗਾ ਫ਼ਾਇਦਾ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਿਸ਼ਨ ਚੜ੍ਹਦੀ ਕਲਾ ਤਹਿਤ ਪ੍ਰਾਪਤ ਫੰਡਾਂ ਦੀ ਸਹੀ ਵਰਤੋਂ ਕਰੇਗੀ ਅਤੇ ਸਰਕਾਰ ਵੱਲੋਂ ਇਕ-ਇਕ ਰੁਪਇਆ ਪੀੜਤਾਂ ਦੀ ਭਲਾਈ ਲਈ ਖਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਹੜ੍ਹਾਂ ਨੇ ਪੰਜਾਬ ਦੇ ਇਤਿਹਾਸ ’ਚ ਸਭ ਤੋਂ ਭਿਆਨਕ ਤਬਾਹੀ ਮਚਾਈ ਹੈ ਕਿਉਂਕਿ ਪਾਣੀ ਨਾ ਸਿਰਫ਼ ਡੈਮਾਂ ਤੋਂ ਆਇਆ ਹੈ, ਸਗੋਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਹੋਰ ਗੁਆਂਢੀ ਸੂਬਿਆਂ ’ਚ ਭਾਰੀ ਬਾਰਿਸ਼ਾਂ ਤੋਂ ਵੀ ਆਇਆ ਹੈ, ਜੋ ਦਰਿਆਵਾਂ ਅਤੇ ਨਾਲਿਆਂ ਰਾਹੀਂ ਪੰਜਾਬ ਤੱਕ ਵੀ ਪਹੁੰਚਿਆ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮੁੜ ਨਿਰਮਾਣ ਲਈ ਆਪਣਾ ਪੂਰਾ ਯੋਗਦਾਨ ਪਾਵੇਗੀ ਕਿਉਂਕਿ ਹੜ੍ਹਾਂ ਨੇ ਬਹੁਤ ਸਾਰੇ ਘਰ, ਸਰਕਾਰੀ ਸਕੂਲ ਅਤੇ ਹੋਰ ਇਮਾਰਤਾਂ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਪਾਣੀ ਕਾਰਨ ਕਾਫੀ ਜਾਨਵਰ ਮਰ ਗਏ ਸਨ। ਇਸ ਲਈ ਸਾਰੇ ਪ੍ਰਭਾਵਿਤ ਲੋਕਾਂ ਲਈ ਮੁਆਵਜ਼ੇ ਦੀ ਲੋੜ ਹੈ ਅਤੇ ਸਰਕਾਰ ਅਜਿਹਾ ਕਰਨ ਲਈ ਯਤਨ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8