ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਈ ਪੋਸਟ

Friday, May 10, 2024 - 07:04 PM (IST)

ਚੰਡੀਗੜ੍ਹ : ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਸੁਪਰੀਮ ਕੋਰਟ ਦਾ ਧੰਨਵਾਦ ਹੈ। ਮਾਨ ਨੇ ਕਿਹਾ ਕਿ ਹੁਣ ਅਸੀਂ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੋਰ ਜ਼ੋਰ ਨਾਲ ਲੜਾਂਗੇ। ਅਰਵਿੰਦ ਕੇਜਰੀਵਾਲ ਇਕ ਵਿਅਕਤੀ ਨਹੀਂ ਸਗੋਂ ਇਕ ਸੋਚ ਹੈ ਅਤੇ ਹੁਣ ਅਸੀਂ ਇਸ ਸੋਚ ਨੂੰ ਲੈ ਕੇ ਹੋਰ ਤੇਜ਼ੀ ਨਾਲ ਅੱਗੇ ਵਧਾਂਗੇ। 

ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ, 25-26 ਮਈ ਨੂੰ ਹੋਣ ਵਾਲੇ ਸਤਿਸੰਗ ਪ੍ਰੋਗਰਾਮ ਰੱਦ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕੇਜਰੀਵਾਲ ਦੇ ਵਕੀਲ ਨੇ 5 ਜੂਨ ਤੱਕ ਅੰਤਰਿਮ ਜ਼ਮਾਨਤ ਮੰਗੀ ਸੀ ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ 2 ਜੂਨ ਨੂੰ ਜੇਲ੍ਹ ਅਧਿਕਾਰੀਆਂ ਕੋਲ ਆਤਮ ਸਮਰਪਣ ਕਰ ਦੇਣ। ਉਸ ਨੇ ਸਰਵਉੱਚ ਅਦਾਲਤ ਨੂੰ ਕਿਹਾ ਕਿ ਚੋਣ ਪ੍ਰਚਾਰ ਕਰਨ ਲਈ ਜ਼ਮਾਨਤ ਨਾ ਮੌਲਿਕ ਤੇ ਨਾ ਹੀ ਸੰਵਿਧਾਨਕ ਅਧਿਕਾਰ ਹੈ।

ਇਹ ਵੀ ਪੜ੍ਹੋ : ਨਾਨੀ ਨਾਲ ਜਨਮ ਦਿਨ ਮਨਾਉਣ ਆਏ ਬੱਚੇ ਦੀ ਮੌਤ, ਰੋ-ਰੋ ਹਾਲੋਂ ਬੇਹਾਲ ਹੋਇਆ ਪਰਿਵਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News