ਦੀਵਾਲੀ ਦੇ ਤਿਓਹਾਰ ''ਤੇ CM ਮਾਨ ਨੇ ਕੀਤੀ ਅਰਦਾਸ, ਲੋਕਾਂ ਨੂੰ ਦਿੱਤੀ ਵਧਾਈ
Thursday, Oct 31, 2024 - 10:34 AM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਦੇ ਤਿਉਹਾਰ 'ਤੇ ਸੂਬਾ ਵਾਸੀਆਂ ਸਮੇਤ ਸਾਰੇ ਦੇਸ਼ ਦੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਨੇ ਐਕਸ 'ਤੇ ਲਿਖਿਆ ਹੈ ਕਿ ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ।
ਇਹ ਵੀ ਪੜ੍ਹੋ : ਦੀਵਾਲੀ ਦੇ ਤਿਉਹਾਰ ਦੀਆਂ PM ਮੋਦੀ ਨੇ ਦਿੱਤੀਆਂ ਵਧਾਈਆਂ, ਕੀਤਾ ਟਵੀਟ
ਉਨ੍ਹਾਂ ਅੱਗੇ ਲਿਖਿਆ ਕਿ ਸੱਚੇ ਪਾਤਸ਼ਾਹ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਤੁਹਾਡੇ ਸਾਰਿਆਂ ਦੇ ਜੀਵਨ ਨੂੰ ਖ਼ੁਸ਼ੀਆਂ ਖੇੜੇ ਅਤੇ ਤਰੱਕੀਆਂ ਨਾਲ ਰੌਸ਼ਨ ਕਰਨ। ਦੱਸਣਯੋਗ ਹੈ ਅੱਜ ਦੀਵਾਲੀ ਦਾ ਤਿਉਹਾਰ ਪੂਰੇ ਦੇਸ਼ 'ਚ ਚਾਵਾਂ ਨਾਲ ਮਨਾਇਆ ਜਾ ਰਿਹਾ ਹੈ ਪਰ ਕਈ ਇਲਾਕਿਆਂ 'ਚ 1 ਨਵੰਬਰ ਦੀ ਦੀਵਾਲੀ ਮਨਾਈ ਜਾ ਰਹੀ ਹੈ।
ਇਹ ਵੀ ਪੜ੍ਹੋ : CM ਮਾਨ ਨੇ ਸੂਬਾ ਵਾਸੀਆਂ ਨੂੰ 'ਦੀਵਾਲੀ' ਤੇ 'ਬੰਦੀ ਛੋੜ ਦਿਵਸ' ਦੀ ਦਿੱਤੀ ਵਧਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8