CM ਮਾਨ ਅੱਜ 11.30 ਵਜੇ ਪ੍ਰੈੱਸ ਕਾਨਫਰੰਸ ਨੂੰ ਕਰਨਗੇ ਸੰਬੋਧਨ, ਅਹਿਮ ਮੁੱਦੇ ''ਤੇ ਕੀਤੀ ਜਾਵੇਗੀ ਚਰਚਾ

Thursday, Feb 02, 2023 - 09:54 AM (IST)

CM ਮਾਨ ਅੱਜ 11.30 ਵਜੇ ਪ੍ਰੈੱਸ ਕਾਨਫਰੰਸ ਨੂੰ ਕਰਨਗੇ ਸੰਬੋਧਨ, ਅਹਿਮ ਮੁੱਦੇ ''ਤੇ ਕੀਤੀ ਜਾਵੇਗੀ ਚਰਚਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਡਿਜੀਟਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਵੱਲੋਂ ਇਹ ਡਿਜੀਟਲ ਪ੍ਰੈੱਸ ਕਾਨਫਰੰਸ ਵੀਰਵਾਰ ਨੂੰ ਸਵੇਰੇ 11.30 ਵਜੇ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਮੁੰਡੇ-ਕੁੜੀ ਸਮੇਤ ਨਹਿਰ 'ਚ ਡਿੱਗੀ ਸਵਿੱਫਟ ਕਾਰ, ਮੌਕੇ ਦੀਆਂ ਤਸਵੀਰਾਂ ਆਈਆਂ ਸਾਹਮਣੇ

ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਮਾਨ ਇਕ ਅਹਿਮ ਮੁੱਦੇ 'ਤੇ ਵਿਚਾਰ-ਚਰਚਾ ਕਰਨਗੇ। ਇਹ ਵੀ ਦੱਸ ਦੇਈਏ ਕਿ ਅੱਜ ਦੁਪਹਿਰ ਮੁੱਖ ਮੰਤਰੀ ਮਾਨ ਜਲੰਧਰ ਪੁੱਜ ਰਹੇ ਹਨ, ਜਿੱਥੇ ਉਹ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਮੌਕੇ ਵਾਰਾਣਸੀ ਜਾਣ ਵਾਲੀ ਸਪੈਸ਼ਲ ਟਰੇਨ ਨੂੰ ਝੰਡੀ ਦੇ ਕੇ ਰਵਾਨਾ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਡਿਜੀਟਲ ਪ੍ਰੈੱਸ ਕਾਨਫਰੰਸ ਸੱਦੀ ਗਈ ਹੈ।
ਇਹ ਵੀ ਪੜ੍ਹੋ : CM ਮਾਨ ਅੱਜ ਪੁੱਜਣਗੇ ਜਲੰਧਰ, ਵਾਰਾਣਸੀ ਜਾਣ ਵਾਲੀ ਸਪੈਸ਼ਲ ਟਰੇਨ ਨੂੰ ਕਰਨਗੇ ਰਵਾਨਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News