CM ਮਾਨ ਅੱਜ ਕਰਨਗੇ ਅਹਿਮ ਪ੍ਰੈੱਸ ਕਾਨਫਰੰਸ, ਪੰਜਾਬ 'ਚ ਆਏ ਨਿਵੇਸ਼ ਬਾਰੇ ਦੇ ਸਕਦੇ ਨੇ ਜਾਣਕਾਰੀ

Monday, Feb 13, 2023 - 10:23 AM (IST)

CM ਮਾਨ ਅੱਜ ਕਰਨਗੇ ਅਹਿਮ ਪ੍ਰੈੱਸ ਕਾਨਫਰੰਸ, ਪੰਜਾਬ 'ਚ ਆਏ ਨਿਵੇਸ਼ ਬਾਰੇ ਦੇ ਸਕਦੇ ਨੇ ਜਾਣਕਾਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਮਵਾਰ ਦੁਪਹਿਰ ਨੂੰ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਇਸ ਕਾਨਫਰੰਸ ਦੌਰਾਨ ਮੁੱਖ ਮੰਤਰੀ 10 ਮਹੀਨਿਆਂ 'ਚ ਪੰਜਾਬ 'ਚ ਆਏ ਨਿਵੇਸ਼ ਨੂੰ ਲੈ ਕੇ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ ਅੰਦਰ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, PRTC ਨੇ ਖਿੱਚੀ ਇਹ ਤਿਆਰੀ

ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਬੈਂਗਲੁਰੂ, ਚੇਨੱਈ, ਹੈਦਰਾਬਾਦ ਤੇ ਮੁੰਬਈ 'ਚ ਨਿਵੇਸ਼ਕਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਸੂਤਰਾਂ ਦੇ ਮੁਤਾਬਕ ਇਸ ਦੇ ਨਾਲ ਹੀ ਵੱਡੇ ਪੱਧਰ 'ਤੇ ਨੌਕਰੀਆਂ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੂੰ ਅਪਗ੍ਰੇਡ ਕਰਨ ਦਾ ਕੰਮ ਸ਼ੁਰੂ, DGP ਗੌਰਵ ਯਾਦਵ ਨੇ ਜਾਰੀ ਕੀਤੇ ਨਿਰਦੇਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News