ਪੰਜਾਬ 'ਚ ਹੜ੍ਹ ਦੇ ਖ਼ਤਰੇ ਦਰਮਿਆਨ CM ਮਾਨ ਦੀ ਪ੍ਰੈੱਸ ਕਾਨਫਰੰਸ, ਦੇਣਗੇ ਅਹਿਮ ਜਾਣਕਾਰੀ
Thursday, Aug 17, 2023 - 09:53 AM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਮੁੱਖ ਮੰਤਰੀ ਸੂਬੇ 'ਚ ਹੜ੍ਹ ਦੇ ਸੰਕਟ ਨਾਲ ਨਜਿੱਠਣ ਲਈ ਸਰਕਾਰੀ ਬੰਦੋਬਸਤਾਂ ਬਾਰੇ ਜਾਣਕਾਰੀ ਦੇ ਸਕਦੇ ਹਨ। ਇਸ ਤੋਂ ਇਲਾਵਾ ਬਿਜਲੀ ਦੇ ਮੁੱਦੇ 'ਤੇ ਵੀ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦੇਣਗੇ।
ਇਹ ਵੀ ਪੜ੍ਹੋ : ਬੇਗਾਨੇ ਮਰਦ ਨਾਲ ਘੁੰਮਦਿਆਂ ਦੇਖ ਲਈ ਪਤਨੀ, ਮਗਰੋਂ ਪਤੀ ਨਾਲ ਹੋ ਗਈ ਵਾਰਦਾਤ, ਜਾਣੋ ਪੂਰਾ ਮਾਜਰਾ
ਦੱਸਣਯੋਗ ਹੈ ਕਿ ਪੌਂਗ ਡੈਮ ਅਤੇ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੱਧਣ ਕਾਰਨ ਪਾਣੀ ਛੱਡੇ ਜਾਣ ਨਾਲ ਪੰਜਾਬ 'ਚ ਮੁੜ ਤੋਂ ਹੜ੍ਹ ਦਾ ਖ਼ਤਰਾ ਪੈਦਾ ਹੋ ਗਿਆ। ਭਾਖੜਾ ਡੈਮ ਤੋਂ ਲਗਾਤਾਰ 5 ਦਿਨ ਪਾਣੀ ਛੱਡਿਆ ਜਾਣਾ ਹੈ। ਇਸ ਨਾਲ ਸੂਬੇ 'ਚ ਦਰਿਆ ਨੇੜੇ ਰਹਿਣ ਵਾਲੇ ਲੋਕ ਆਪਣੇ ਘਰ ਛੱਡ ਕੇ ਹੋਰ ਥਾਵਾਂ 'ਤੇ ਜਾਣ ਲਈ ਮਜਬੂਰ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਬਰਨਾਲਾ 'ਚ ਦੋਹਰਾ ਕਤਲਕਾਂਡ, ਮਾਂ-ਧੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ
ਦਰਿਆ ਦੇ ਨੇੜਲੇ ਕਈ ਪਿੰਡ ਪਾਣੀ 'ਚ ਡੁੱਬ ਚੁੱਕੇ ਹਨ। ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਲੋਕਾਂ ਨੂੰ ਜਲਦੀ ਤੋਂ ਜਲਦੀ ਇਲਾਕੇ ਖ਼ਾਲੀ ਕਰਕੇ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਲਗਾਤਾਰ ਇਸ ਹਾਲਾਤ 'ਤੇ ਨਜ਼ਰ ਰੱਖ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8