ਹੋਣ ਜਾ ਰਿਹੈ ਵੱਡਾ ਐਲਾਨ! CM ਮਾਨ ਨੇ ਸੱਦ ਲਈ ਪ੍ਰੈੱਸ ਕਾਨਫ਼ਰੰਸ
Thursday, Jun 26, 2025 - 09:15 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਲੋਕਾਂ ਲਈ ਅੱਜ ਕੋਈ ਵੱਡਾ ਐਲਾਨ ਹੋ ਸਕਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਬਨਿਟ ਦੀ ਮੀਟਿੰਗ ਸੱਦੀ ਹੈ ਤੇ ਇਸ ਮਗਰੋਂ ਉਹ ਇਕ ਪ੍ਰੈੱਸ ਕਾਨਫ਼ਰੰਸ ਵੀ ਕਰਨ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਵਿਚਾਲੇ ਨਵੇਂ ਹੁਕਮ! ਹੁਣ 10 ਜੁਲਾਈ ਤੋਂ...
ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹੋਵੇਗੀ। ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਰੱਖਿਆ ਗਿਆ ਹੈ। ਉੱਥੇ ਹੀ ਮੁੱਖ ਮੰਤਰੀ ਨੇ 11.45 ਵਜੇ ਇਕ ਪ੍ਰੈੱਸ ਕਾਨਫ਼ਰੰਸ ਵੀ ਸੱਦੀ ਹੈ, ਜਿਸ ਦੌਰਾਨ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਕੈਬਨਿਟ ਮੀਟਿੰਗ ਦੌਰਾਨ ਪੰਜਾਬ ਨਾਲ ਜੁੜੇ ਕਈ ਅਹਿਮ ਏਜੰਡਿਆਂ 'ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਇਸ ਦੇ ਨਾਲ ਹੀ ਸੂਬਾ ਵਾਸੀਆਂ ਲਈ ਕੋਈ ਅਹਿਮ ਫ਼ੈਸਲਾ ਲਿਆ ਜਾ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8