ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ CM ਮਾਨ ਨੇ ਮਾਰਿਆ ਛਾਪਾ, ਦੇਖੋ ਵੀਡੀਓ

Wednesday, Oct 19, 2022 - 06:36 PM (IST)

ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ CM ਮਾਨ ਨੇ ਮਾਰਿਆ ਛਾਪਾ, ਦੇਖੋ ਵੀਡੀਓ

ਪਟਿਆਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਹਸਪਤਾਲ 'ਚ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਜਾਣਿਆਂ ਤੇ ਹਸਪਤਾਲ ਦੇ ਸਟਾਫ ਦੀਆਂ ਸਮੱਸਿਆਵਾਂ ਨੂੰ ਸੁਣਿਆ। ਹਸਪਤਾਲ 'ਚ ਦਾਖ਼ਲ ਮਰੀਜ਼ਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀਆਂ ਮੁਸ਼ਕਲਾਂ ਦੱਸੀਆਂ ਤੇ ਮੁੱਖ ਮੰਤਰੀ ਨੇ ਸਮੱਸਿਆਂਵਾਂ ਹੱਲ ਕਰਨ ਲਈ ਹਸਪਤਾਲ ਪ੍ਰਬੰਧਕਾਂ ਨੂੰ ਨਿਰਦੇਸ਼ ਦਿੱਤੇ।

PunjabKesari

ਭਗਵੰਤ ਮਾਨ ਨੇ ਹਰ ਇਕ ਮਰੀਜ਼ ਕੋਲ ਜਾ ਕੇ ਉਸ ਦਾ ਹਾਲ ਜਾਣਿਆ। ਮੁੱਖ ਮੰਤਰੀ ਨੇ ਹਸਪਤਾਲ ਦੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਹਸਪਤਾਲ ਦੇ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਸਪਤਾਲ 'ਚ ਜਿਹੜੀਆਂ ਕਮੀਆਂ ਹਨ ਉਸ ਬਾਰੇ ਉਨ੍ਹਾਂ ਨੂੰ ਦੱਸਿਆ ਜਾਵੇ ਤਾਂ ਜੋ ਜਲਦ ਤੋਂ ਜਲਦ ਇਨ੍ਹਾਂ ਕਮੀਆਂ ਨੂੰ ਦੂਰ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿਸੇ ਵੀ ਮਰੀਜ਼ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ ਤੇ ਹਸਪਤਾਲ ਲਈ ਜਲਦ ਨਵੀਆਂ ਤਕਨੀਕਾਂ ਵਾਲੀਆਂ ਮਸ਼ੀਨਾਂ ਮੰਗਵਾਈਆਂ ਜਾਣਗੀਆਂ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਤੇ ਸਰਕਾਰ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਵਾਂ ਦੇਣ ਲਈ ਵਚਨਬੱਧ ਹੈ।
 


author

Mandeep Singh

Content Editor

Related News