ਮੁੰਬਈ ਪਹੁੰਚੇ CM ਮਾਨ, ਪੰਜਾਬ ਨਿਵੇਸ਼ ਵਧਾਉਣ ਲਈ ਉਦਯੋਗ ਜਗਤ ਦੀਆਂ ਹਸਤੀਆਂ ਨਾਲ ਕਰਨਗੇ ਮੁਲਾਕਾਤ

Wednesday, Aug 21, 2024 - 04:28 AM (IST)

ਜਲੰਧਰ (ਧਵਨ)– ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਸ਼ਾਮ ਮੁੰਬਈ ਪਹੁੰਚੇ ਜਿੱਥੇ ਉਹ ਅੱਜ ਉਦਯੋਗ ਜਗਤ ਦੀਆਂ ਹਸਤੀਆਂ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਪੰਜਾਬ ’ਚ ਨਿਵੇਸ਼, ਉਦਯੋਗਿਕ ਵਿਕਾਸ ਤੇ ਰੋਜ਼ਗਾਰ ਦੇ ਮੌਕਿਆਂ ਨੂੰ ਵਧਾਉਣ ਲਈ ਵੱਡੇ ਇੰਡਸਟਰੀ ਲੀਡਰਾਂ ਨਾਲ ਮੁਲਾਕਾਤ ਕਰਨਗੇ।

ਮੁੱਖ ਮੰਤਰੀ ਮਾਨ ਇਸ ਤੋਂ ਪਹਿਲਾਂ ਵੀ ਦੱਖਣੀ ਸੂਬਿਆਂ ਤੇ ਮਹਾਰਾਸ਼ਟਰ ਦਾ ਦੌਰਾ ਕਰ ਚੁੱਕੇ ਹਨ, ਜਿਸ ਵਿਚ ਉਨ੍ਹਾਂ ਉਦਯੋਗ ਜਗਤ ਦੇ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰ ਕੇ ਪੰਜਾਬ ਵਿਚ ਪੂੰਜੀ ਨਿਵੇਸ਼ ਕਰਨ ਦਾ ਸੱਦਾ ਦਿੱਤਾ ਸੀ। ਉਨ੍ਹਾਂ ਦੇ ਸੱਦੇ ’ਤੇ ਕਈ ਉਦਯੋਗਿਕ ਇਕਾਈਆਂ ਨੇ ਪੂੰਜੀ ਨਿਵੇਸ਼ ਕਰਨ ’ਚ ਦਿਲਚਸਪੀ ਵਿਖਾਈ ਸੀ। ਪੰਜਾਬ ਸਰਕਾਰ ਨੇ ‘ਇਨਵੈਸਟ ਪੰਜਾਬ’ ਨਾਂ ਦਾ ਪ੍ਰੋਗਰਾਮ ਵੀ ਆਯੋਜਿਤ ਕੀਤਾ ਸੀ, ਜਿਸ ਵਿਚ ਦੇਸ਼ ਦੇ ਵੱਡੇ ਉਦਯੋਗਿਕ ਘਰਾਣਿਆਂ ਦੇ ਮੁਖੀਆਂ ਨੇ ਹਿੱਸਾ ਲਿਆ ਸੀ।

ਇਹ ਵੀ ਪੜ੍ਹੋ- ਸ਼ਗਨਾਂ ਵਾਲੇ ਦਿਨ ਹੋ ਗਈ ਵੱਡੀ ਵਾਰਦਾਤ, ਰੱਖੜੀ ਬੰਨ੍ਹਵਾਉਣ ਭੈਣ ਕੋਲ ਆਏ ਭਰਾ ਦਾ ਗੁਆਂਢੀਆਂ ਨੇ ਕਰ'ਤਾ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News