ਗੁਰਦਾਸਪੁਰ ਦੇ ਲੋਕਾਂ ਨੂੰ ਮਿਲਣ ਪਹੁੰਚੇ CM ਮਾਨ, ਵਿਰੋਧੀਆਂ ''ਤੇ ਸਾਧੇ ਨਿਸ਼ਾਨੇ

Thursday, May 16, 2024 - 06:47 PM (IST)

ਗੁਰਦਾਸਪੁਰ ਦੇ ਲੋਕਾਂ ਨੂੰ ਮਿਲਣ ਪਹੁੰਚੇ CM ਮਾਨ, ਵਿਰੋਧੀਆਂ ''ਤੇ ਸਾਧੇ ਨਿਸ਼ਾਨੇ

ਗੁਰਦਾਸਪੁਰ- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਟੀ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ 'ਚ ਕਾਦੀਆਂ ਵਿਖੇ ਰੱਖੇ ਲੋਕ ਮਿਲਣੀ ਪ੍ਰੋਗਰਾਮ 'ਚ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਇਨਕਲਾਬੀ ਲੋਕਾਂ ਨੇ ਵਿਸ਼ਵਾਸ ਦਿਵਾਇਆ ਕਿ ਇਸ ਵਾਰ ਵੱਡੇ ਫ਼ਰਕ ਨਾਲ ਲੋਕ ਸਭਾ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਜਿਤਾ ਕੇ ਇੱਕ ਨਵਾਂ ਰਿਕਾਰਡ ਕਾਇਮ ਕਰਨਗੇ।

ਇਹ ਵੀ ਪੜ੍ਹੋ-  ਅਹਿਮ ਖ਼ਬਰ : ਅਟਾਰੀ-ਵਾਹਗਾ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸਮਾਰੋਹ ਦਾ ਬਦਲਿਆ ਸਮਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਜਿੰਨੇ ਵੀ ਉਮੀਦਵਾਰ ਆਏ ਕਿਸੇ ਨੇ ਵੀ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਨਹੀਂ ਕੀਤਾ ਸਗੋਂ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਦੀਆਂ ਉਮੀਦਾਂ ਨੂੰ ਹੀ ਪੂਰਾ ਕਰਦੇ ਰਹੇ। ਇਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਕਦੇ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਗੁਰਦਾਸਪੁਰ ਵਾਲਿਓ, ਤੁਹਾਡੇ ਕੋਲ ਐਤਕੀਂ ਸਿਸਟਮ ਨੂੰ ਠੀਕ ਕਰਨ ਦਾ ਮੌਕਾ ਹੈ। ਇਹਨਾਂ ਬਾਹਰੀ ਉਮੀਦਵਾਰਾਂ ਨੂੰ ਚਲਦਾ ਕਰਕੇ ਆਪਣੇ ਹਲਕੇ ਦੇ ਲੋਕਲ ਉਮੀਦਵਾਰ ਨੂੰ ਵੋਟਾਂ ਪਾ ਕੇ ਜਿਤਾਓ, ਜਿਸ ਨੂੰ ਤੁਹਾਡੇ ਹਲਕੇ ਦੀ ਇੱਕ-ਇੱਕ ਗਲੀ ਬਾਰੇ ਪਤਾ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਨਜਾਇਜ਼ ਸਬੰਧਾਂ ਦੇ ਸ਼ੱਕ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ

ਮੁੱਖ ਮੰਤਰੀ ਮਾਨ ਨੇ ਕਿਹਾ ਕਿ 2 ਸਾਲਾਂ 'ਚ ਰੰਗਲੇ ਪੰਜਾਬ ਦੇ ਰੰਗ ਦਿਖਣੇ ਸ਼ੁਰੂ ਹੋ ਗਏ ਹਨ। ਬਿਨਾਂ ਰਿਸ਼ਵਤ ਅਤੇ ਬਿਨਾਂ ਸਿਫਾਰਿਸ਼ 43 ਹਜ਼ਾਰ ਸਰਕਾਰੀ ਨੌਕਰੀਆਂ, ਮੁਫ਼ਤ ਬਿਜਲੀ,  ਕਿਸਾਨਾਂ ਨੂੰ ਨਹਿਰੀ ਪਾਣੀ ਵਰਗੀਆਂ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ। ਅਸੀਂ ਜੋ ਵੀ ਤੁਹਾਡੇ ਨਾਲ ਵਾਅਦੇ ਕੀਤੇ ਸਭ ਨੂੰ ਇੱਕ-ਇੱਕ ਕਰਕੇ ਪੂਰੇ ਕਰ ਰਹੇ ਹਾਂ। ਉਨ੍ਹਾਂ ਕਿਹਾ ਅਸੀਂ ਆਪਣੀਆਂ ਮਿਹਨਤਾਂ ਨਾਲ ਇੱਥੋਂ ਤੱਕ ਪਹੁੰਚੇ ਹਾਂ। ਵਿਰੋਧੀਆਂ ਵਾਂਗ ਅਸੀਂ ਦੇਸ਼ ਨਹੀਂ ਲੁੱਟਿਆ ਅਤੇ ਕਿਸੇ ਦੇ ਹੱਕ ਨਹੀਂ ਮਾਰੇ। ਸਾਡੇ ਬਾਪੂਆਂ ਨੇ ਇਨ੍ਹਾਂ ਦੇ ਬਾਪੂਆਂ ਵਾਂਗ ਸੋਨੇ ਦੇ ਬਿਸਕੁਟਾਂ ਦੀ ਸਮੱਗਲਿੰਗ ਨਹੀਂ ਕੀਤੀ। ਅਸੀਂ ਇਸ ਕਰਕੇ ਹੀ ਇਹਨਾਂ ਨੂੰ ਮਟੀਰੀਅਲ ਲੱਗਦੇ ਹਾਂ।

ਇਹ ਵੀ ਪੜ੍ਹੋ- ਗੁੰਡਾਗਰਦੀ ਦਾ ਨੰਗਾ ਨਾਚ, 20 ਦੇ ਕਰੀਬ ਹਥਿਆਰਬੰਦਾਂ ਨੇ ਘਰ 'ਚ ਵੜ ਕੀਤਾ ਹਮਲਾ, ਬਜ਼ੁਰਗ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News