CM ਭਗਵੰਤ ਮਾਨ ਨੇ ਸਾਲ-2023 ਦੀ ਸਰਕਾਰੀ ਡਾਇਰੀ ਕੀਤੀ ਰਿਲੀਜ਼

Wednesday, Feb 01, 2023 - 09:39 AM (IST)

CM ਭਗਵੰਤ ਮਾਨ ਨੇ ਸਾਲ-2023 ਦੀ ਸਰਕਾਰੀ ਡਾਇਰੀ ਕੀਤੀ ਰਿਲੀਜ਼

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੇ ਸਰਕਾਰੀ ਨਿਵਾਸ ’ਤੇ ਸਾਲ 2023 ਲਈ ਸੂਬਾ ਸਰਕਾਰ ਦੀ ਡਾਇਰੀ ਜਾਰੀ ਕੀਤੀ। ਇਹ ਜਾਣਕਾਰੀ ਦਿੰਦੇ ਹੋਏ ਇਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੀ ਦੀ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਤਿਆਰ ਕੀਤੀ ਗਈ ਹੈ ਅਤੇ ਇਸ ਨੂੰ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਵਿਭਾਗ, ਪੰਜਾਬ ਵਲੋਂ ਛਾਪਿਆ ਗਿਆ ਹੈ।

ਇਹ ਵੀ ਪੜ੍ਹੋ : ਪੈਲਸ 'ਚ ਚੱਲਦੀ ਵਿਆਹ ਦੀ ਪਾਰਟੀ ਦੌਰਾਨ ਮੁੰਡੇ ਵਾਲਿਆਂ ਦੇ ਉੱਡੇ ਹੋਸ਼, ਜਾਣੋ ਕੀ ਹੈ ਪੂਰਾ ਮਾਜਰਾ

ਡਾਇਰੀ ਜਾਰੀ ਕਰਨ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਅਮਨ ਅਰੋੜਾ, ਮੁੱਖ ਮੰਤਰੀ ਦੇ ਐਡੀਸ਼ਨਲ ਮੁੱਖ ਸਕੱਤਰ ਏ. ਵੇਣੂੰ ਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਸੋਨਾਲੀ ਗਿਰੀ ਅਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ : PSEB ਦੇ ਵਿਦਿਆਰਥੀਆਂ ਲਈ ਚੰਗੀ ਖ਼ਬਰ : ਪਹਿਲੀ ਵਾਰ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮਿਲ ਜਾਣਗੀਆਂ ਕਿਤਾਬਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News