ਅਮਿਤ ਸ਼ਾਹ ਦੇ ਸਰਕਾਰ ਡੇਗਣ ਦੇ ਬਿਆਨ ਦਾ CM ਮਾਨ ਨੇ ਦਿੱਤਾ ਜਵਾਬ, 2027 ਲਈ ਵੀ ਕਰ ''ਤੀ ਭਵਿੱਖਬਾਣੀ (ਵੀਡੀਓ)

05/30/2024 7:08:30 PM

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਪੈ ਰਹੀ ਗਰਮੀ ਦੇ ਨਾਲ-ਨਾਲ ਲੋਕ ਸਭਾ ਚੋਣਾਂ ਕਾਰਨ ਸਿਆਸੀ ਪਾਰਾ ਵੀ ਕਾਫ਼ੀ ਚੜ੍ਹਿਆ ਹੋਇਆ ਹੈ। ਸੂਬੇ 'ਚ 1 ਜੂਨ ਨੂੰ ਵੋਟਿੰਗ ਹੋਣ ਜਾ ਰਹੀ ਹੈ ਤੇ ਚੋਣ ਪ੍ਰਚਾਰ ਵੀ ਆਖ਼ਰੀ ਪੜਾਅ 'ਤੇ ਹੈ। ਇਸ ਵਿਚਾਲੇ ਲੀਡਰਾਂ ਵੱਲੋਂ ਇਕ-ਦੂਜੇ ਖ਼ਿਲਾਫ਼ ਬਿਆਨਬਾਜ਼ੀ ਦਾ ਦੌਰ ਵੀ ਭੱਖਿਆ ਹੋਇਆ ਹੈ। ਅੱਜ 'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਇੰਟਰਵਿਊ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਗੱਲਬਾਤ ਕੀਤੀ। 

ਇਹ ਖ਼ਬਰ ਵੀ ਪੜ੍ਹੋ - ਭਗਵੰਤ ਮਾਨ ਨੇ ਕਾਗਜ਼ੀ CM ਵਾਲੇ ਬਿਆਨ 'ਤੇ PM ਮੋਦੀ ਨੂੰ ਦਿੱਤਾ ਮੋੜਵਾਂ ਜਵਾਬ

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿਚ ਸਰਕਾਰ ਡੇਗਣ ਦੇ ਬਿਆਨ ਦਾ ਵੀ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ 4 ਜੂਨ ਤੋਂ ਬਾਅਦ ਪੰਜਾਬ ਵਿਚ ਸਰਕਾਰ ਡੇਗਣ ਦੀ ਗੱਲ ਕਰ ਰਹੇ ਹਨ, ਪਰ ਕੀ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਹੈ ਕਿ 4 ਜੂਨ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਰਹੇਗੀ ਜਾਂ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਲੋਕਤੰਤਰ ਹੈ ਤੇ ਲੋਕਾਂ ਨੇ 92 ਵਿਧਾਇਕ ਚੁਣ ਕੇ ਸਾਡੀ ਸਰਕਾਰ ਬਣਾਈ ਹੈ। ਭਾਰਤੀ ਜਨਤਾ ਪਾਰਟੀ 3 ਵਿਧਾਇਕਾਂ ਦੇ ਨਾਲ ਸਾਡੀ ਸਰਕਾਰ ਡੇਗਣ ਦੀਆਂ ਧਮਕੀਆਂ ਦੇ ਰਹੀ ਹੈ, ਇਹ ਕਿਵੇਂ ਹੋ ਸਕਦਾ ਹੈ। ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੇ ਕਿਹਾ ਕਿ 2027 ਵਿਚ ਵਿਧਾਨ ਸਭਾ ਚੋਣਾਂ ਵਿਚ ਲੜ ਕੇ ਵੇਖ ਲੈਣ। 

ਇਹ ਖ਼ਬਰ ਵੀ ਪੜ੍ਹੋ - 'ਆਪ' MLA ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਪੋਸਟ ਪਾਉਣ ਵਾਲੇ ਨੌਜਵਾਨ ਖ਼ਿਲਾਫ਼ ਪੰਜਾਬ ਪੁਲਸ ਵੱਲੋਂ ਮਾਮਲਾ ਦਰਜ

ਚੋਣਾਂ ਨੂੰ ਲੈ ਕੇ ਕੀਤੀ ਭਵਿੱਖਬਾਣੀ

ਇੰਟਰਵਿਊ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਚੋਣਾਂ ਦੇ ਨਾਲ-ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਭਵਿੱਖਬਾਣੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੀਆਂ 13 ਸੀਟਾਂ 'ਤੇ ਭਾਜਪਾ ਦਾ ਇਕ ਵੀ ਉਮੀਦਵਾਰ ਦੂਜੇ ਨੰਬਰ 'ਤੇ ਵੀ ਨਹੀਂ ਆਵੇਗਾ, ਜਿੱਤਣਾ ਤਾਂ ਬੜੀ ਦੂਰ ਦੀ ਗੱਲ ਹੈ। 2027 ਦੀਆਂ ਚੋਣਾਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 1 ਵੀ ਵਿਧਾਨ ਸਭਾ ਸੀਟ ਨਹੀਂ ਜਿੱਤ ਸਕੇਗਾ। ਭਾਜਪਾ ਦਾ ਵੀ ਇਕ ਵੀ ਉਮੀਦਵਾਰ ਵਿਧਾਇਕ ਨਹੀਂ ਬਣ ਸਕੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


Anmol Tagra

Content Editor

Related News