ਫਿਰੋਜ਼ਪੁਰ 'ਚ CM ਮਾਨ ਨੇ ਕੱਢਿਆ ਰੋਡ ਸ਼ੋਅ, ਪਾਰਟੀ ਉਮੀਦਵਾਰ ਦੇ ਹੱਕ 'ਚ ਕੀਤਾ ਪ੍ਰਚਾਰ (ਵੀਡੀਓ)

04/27/2024 5:05:05 PM

ਫਿਰੋਜ਼ਪੁਰ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਿਸ਼ਨ 'ਆਪ 13-0' ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਫਿਰੋਜ਼ਪੁਰ ਵਿਖੇ ਰੋਡ ਸ਼ੋਅ ਕੱਢਿਆ ਗਿਆ। ਇੱਥੋਂ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਨੂੰ ਜੋ ਪਿਆਰ ਦੇ ਰਹੇ ਹਨ, ਇਹ ਇੰਝ ਹੀ ਨਹੀਂ ਮਿਲਦਾ, ਸਗੋਂ ਕਿਸੇ ਗੱਲ ਨਾਲ ਮਿਲਦਾ ਹੈ। ਪਿਆਰ ਕਮਾਉਣ ਲਈ ਪਹਿਲਾਂ ਲੋਕਾਂ ਦੇ ਦਿਲਾਂ 'ਚ ਜਗ੍ਹਾ ਬਣਾਉਣੀ ਪੈਂਦੀ ਹੈ।

ਇਹ ਵੀ ਪੜ੍ਹੋ : PSEB Result : ਅੱਜ ਆ ਸਕਦੈ 8ਵੀਂ ਜਮਾਤ ਦਾ ਨਤੀਜਾ, ਇਕ ਕਲਿੱਕ 'ਤੇ ਇੰਝ ਚੈੱਕ ਕਰੋ Result

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਜਿੱਥੇ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, ਉੱਥੇ ਹੀ ਕਿਸਾਨਾਂ ਨੂੰ ਵੀ 24 ਘੰਟੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਅਰਵਿੰਦ ਕੇਜਰੀਵਾਲ ਜੀ ਨੂੰ ਜੇਲ੍ਹ 'ਚ ਕਰ ਦਿੱਤਾ ਹੈ, ਜਿਸ ਕਾਰਨ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਹੋਰ ਵੱਧ ਗਈਆਂ ਹਨ।

ਇਹ ਵੀ ਪੜ੍ਹੋ : ਲੰਡੀਆਂ ਜੀਪਾਂ ਜਾਂ ਟਰੈਕਟਰਾਂ 'ਤੇ ਉੱਚੀ-ਉੱਚੀ ਗਾਣੇ ਲਾਉਣ ਵਾਲੇ ਹੋ ਜਾਣ ਖ਼ਬਰਦਾਰ! ਸਖ਼ਤ ਨਿਰਦੇਸ਼ ਜਾਰੀ

ਇਸ ਲਈ ਉਨ੍ਹਾਂ ਨੂੰ ਦੇਸ਼ ਦੇ ਹੋਰਨਾਂ ਹਿੱਸਿਆਂ 'ਚ ਵੀ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਉਨ੍ਹਾਂ ਨੂੰ 13 ਬਾਹਾਂ ਹੋਰ ਦੇ ਦੇਣ ਅਤੇ 13 ਜ਼ੁਬਾਨਾਂ ਦੇ ਦੇਣ, ਜਿਹੜੀਆਂ ਲੋਕਾਂ ਦੇ ਹੱਕਾਂ ਲਈ ਬੋਲ ਸਕਣ ਤਾਂ ਕਿਸੇ ਦੀ ਮਜ਼ਾਲ ਨਹੀਂ ਹੈ ਕਿ ਪੰਜਾਬ ਦਾ ਇਕ ਵੀ ਰੁਪਿਆ ਰੋਕ ਲੈਣ। ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਅੰਦਰ ਕਰਕੇ ਭਾਜਪਾ ਇਹ ਸੋਚ ਰਹੀ ਹੈ ਕਿ ਆਮ ਆਦਮੀ ਪਾਰਟੀ ਨੂੰ ਖ਼ਤਮ ਕਰ ਦੇਣਗੇ ਪਰ ਕੇਜਰੀਵਾਲ ਇਕ ਸੋਚ ਦਾ ਨਾਂ ਹੈ, ਜਿਸ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News