ਤਰਨਤਾਰਨ 'ਚ CM ਮਾਨ ਦਾ ਰੋਡ ਸ਼ੋਅ, ਕਿਸਾਨਾਂ ਲਈ ਕੀਤਾ ਵੱਡਾ ਐਲਾਨ
Sunday, Oct 26, 2025 - 02:09 PM (IST)
ਤਰਨਤਾਰਨ– ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਦੇ ਬੱਲਾ ਚੱਕ ਤੋਂ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦਾ ਭਾਰੀ ਇਕੱਠ ਨਜ਼ਰ ਆਇਆ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ: ਇਨ੍ਹਾਂ 2 ਜ਼ਿਲ੍ਹਿਆਂ ਨੇ ਮਚਾਈ ਸਭ ਤੋਂ ਵੱਧ ਅੱਗ, ਪਹਿਲੇ ਸਥਾਨ 'ਤੇ...
ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਉਮੀਦਵਾਰ ਹਰਮੀਤ ਸਿੰਘ ਸਿੱਧੂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਮੌਕੇ 'ਤੇ ਆਪ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਮੁੱਖ ਮੰਤਰੀ ਮਾਨ ਨੇ ਰੋਡ ਸ਼ੋਅ ਨਾਲ ਆਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਹਾਡੇ ਪਿਆਰ ਕਰਕੇ ਦਿੱਲੀ ਤੋਂ ਸਿੱਧਾ ਇੱਥੇ ਆਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀ 11 ਤਰੀਕ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੇ ਨਾਂ 'ਤੇ ਝਾੜੂ ਨੂੰ ਵੋਟ ਪਾਓ ਤਾਂ ਕਿ ਤਰਨਤਾਰਨ ਨੂੰ ਉੱਚਾਈਆਂ ਵੱਲ ਲਿਜਾਇਆ ਜਾ ਸਕੇ।
ਇਹ ਵੀ ਪੜ੍ਹੋ- ਤਰਨਤਾਰਨ ਜ਼ਿਮਨੀ ਚੋਣ ਤੋਂ ਸਿਆਸਤ 'ਚ ਵੱਡਾ ਭੁਚਾਲ
ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਦੌਰਾਨ ਵੱਡਾ ਐਲਾਨ ਕਰਦਿਆਂ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਇਲਾਕਿਆਂ 'ਚ ਅੱਜ ਸ਼ਾਮ ਨੂੰ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ ਲਈ 1 ਲੱਖ 85 ਹਜ਼ਾਰ ਕੁਇੰਟਲ ਬੀਜ਼ ਦਿੱਤੇ ਜਾਣਗੇ। ਉਨ੍ਹਾਂ ਕਿਹਾ ਸਰਕਾਰ ਨੇ ਜੋ ਵਾਅਦਾ ਕੀਤਾ ਸੀ ਉਹ ਨਿਭਾਉਣਾ ਵੀ ਹੈ ਅਤੇ ਹਰੀ ਝੰਡੀ ਦੇ ਕੇ ਬੀਜ਼ਾਂ ਵਾਲੇ ਟਰੱਕ ਨੂੰ ਪਿੰਡਾਂ ਵੱਲ ਰਵਾਨਾ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਤੇ ਖੇਤੀ ਨੂੰ ਲੀਹ 'ਤੇ ਲਿਆਉਣ ਦੀ ਕੋਸ਼ਿਸ਼ ਜਾਰੀ ਹੈ। ਇੱਥੇ ਦੱਸ ਦੇਈਏ ਕਿ ਤਰਨਤਾਰਨ ਚੋਣ 11 ਨੂੰ ਹੋਵੇਗੀ ਅਤੇ ਨਤੀਜੇ 14 ਨੂੰ ਆਉਣਗੇ।
ਇਹ ਵੀ ਪੜ੍ਹੋ- ਗਰੀਬੀ ਤੇ ਭੁੱਖਮਰੀ ਦੀ ਕਗਾਰ ’ਤੇ ਇਹ ਦੇਸ਼, ਆਸਮਾਨ ਨੂੰ ਛੂਹ ਰਹੇ ਸਬਜ਼ੀਆਂ ਦੇ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
