ਪੰਜਾਬ ਦੇ ਅਧਿਆਪਕਾਂ ਲਈ CM ਮਾਨ ਦਾ ਵੱਡਾ ਐਲਾਨ, ਹੁਣ ਅਧਿਆਪਕ ਸਿਰਫ...
Thursday, Mar 20, 2025 - 10:20 AM (IST)
 
            
            ਲੁਧਿਆਣਾ (ਵਿੱਕੀ) : ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ 'ਚ ਇਕ ਨਵਾਂ ਮੀਲ ਪੱਥਰ ਸਥਾਪਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਸਿਰਫ 36 ਮਹੀਨਿਆਂ ਦੇ ਅੰਦਰ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਦੇ ਕੇ ਇਤਿਹਾਸ ਰਚ ਦਿੱਤਾ ਹੈ। ਇੱਥੇ ਗੁਰੂ ਨਾਨਕ ਦੇਵ ਭਵਨ 'ਚ 951 ਈ. ਟੀ. ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੇ ਲਈ ਕਰਵਾਏ ਸਮਾਗਮ 'ਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ 'ਚ ਸਹਾਈ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ ਸਿੱਧੀ ਭਰਤੀ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਸਰਕਾਰ ਨੇ ਬਦਲਿਆ ਪੁਰਾਣਾ ਫ਼ੈਸਲਾ
ਮੁੱਖ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕ ਕੇ ਸੂਬੇ 'ਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕਾਰਜ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਉਮੀਦ ਜਤਾਈ ਕਿ ਆਧੁਨਿਕ ਵਿੱਦਿਅਕ ਵਿਧੀਆਂ ਨਾਲ ਸੁਸੱਜਿਤ ਇਹ ਅਧਿਆਪਕ ਵਿਦਿਆਰਥੀਆਂ ਨੂੰ ਗੁਣਗਾਰੀ ਸਿੱਖਿਆ ਦੇਣਗੇ, ਜਿਸ ਨਾਲ ਉਹ ਆਪਣੇ ਜੀਵਨ 'ਚ ਨਵੀਆਂ ਉਚਾਈਆਂ ਹਾਸਲ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੂਬੇ ਦੀ ਸਮੱਗਰੀ ਸਿੱਖਿਆ ਪ੍ਰਣਾਲੀ ਨੂੰ ਸਸ਼ਕਤ ਬਣਾਉਣ 'ਚ ਮਦਦ ਮਿਲੇਗੀ ਕਿਉਂਕਿ ਇਹ ਅਧਿਆਪਕ ਸਿੱਖਿਆ ਦੇ ਖੇਤਰ 'ਚ ਸੁਧਾਰ ਲਿਆਉਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਇਹ ਵੀ ਪੜ੍ਹੋ : ਕੰਗਣਾ ਰਣੌਤ ਬਾਰੇ ਆਹ ਕੀ ਬੋਲ ਗਏ ਰਾਜਾ ਵੜਿੰਗ! Emergency ਫਿਲਮ ਬਾਰੇ ਆਖ਼ੀ ਇਹ ਗੱਲ (ਵੀਡੀਓ)
ਸਿਰਫ ਵਿੱਦਿਅਕ ਕਾਰਜਾਂ ਲਈ ਹੋਵੇਗੀ ਅਧਿਆਪਕਾਂ ਦੀ ਵਰਤੋਂ 
ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਇਕ ਅਧਿਆਪਕ ਦੇ ਬੇਟੇ ਹਨ ਅਤੇ ਭਲੀ-ਭਾਂਤ ਜਾਣਦੇ ਹਨ ਕਿ ਅਧਿਆਪਕ ਦੇਸ਼ ਨਿਰਮਾਤਾ ਹੁੰਦੇ ਹਨ, ਜੋ ਵਿਦਿਆਰਥੀਆਂ ਨੂੰ ਅਧਿਕਾਰੀ, ਇੰਜੀਨੀਅਰ, ਡਾਕਟਰ ਅਤੇ ਹੋਰ ਨੇਤਾ ਬਣਨ ਦੇ ਲਈ ਤਿਆਰ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਜ਼ਿਆਦਾ ਯੋਗ ਅਤੇ ਸਮਰੱਥ ਹਨ ਪਰ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਕੁੱਝ ਗੈਰ ਵਿੱਦਿਅਕ ਕਾਰਜਾਂ 'ਚ ਵੀ ਲਗਾ ਦਿੱਤਾ ਸੀ। ਮੁੱਖ ਮੰਤਰੀ ਨੇ ਆਸਵੰਦ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਕੀਤਾ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਦੀ ਵਰਤੋਂ ਸਿਰਫ ਵਿੱਦਿਅਕ ਕਾਰਜਾਂ ਲਈ ਹੀ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਸੂਬੇ ਦੀ ਜ਼ਮੀਨੀ ਹਕੀਕਤ ਤੋਂ ਅਣਜਾਣ ਕਾਨਵੈਂਟ ਸਕੂਲਾਂ ਵਿਚ ਪੜ੍ਹੇ-ਲਿਖੇ ਨੇਤਾਵਾਂ ਨੇ ਇਸ ਮਹੱਤਵਪੂਰਨ ਖੇਤਰ ਦੀ ਅਣਦੇਖੀ ਕਰ ਦਿੱਤੀ ਸੀ, ਜਿਸ ਨਾਲ ਪੰਜਾਬ ਵਿਕਾਸ ਦੀ ਦੌੜ 'ਚ ਪਿੱਛੇ ਰਹਿ ਗਿਆ ਸੀ। ਮੁੱਖ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਦਿਲਚਸਪੀ ਦੇ ਮੁਤਾਬਕ ਸਿੱਖਿਆ ਗ੍ਰਹਿਣ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਉਹ ਆਪਣੇ ਲਈ ਢੁੱਕਵੇਂ ਕਰੀਅਰ ਦੀ ਚੋਣ ਕਰ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            