ਪੰਜਾਬ ਪੁਲਸ 'ਚ ਭਰਤੀ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ, CM ਮਾਨ ਨੇ ਕਰ 'ਤਾ ਵੱਡਾ ਐਲਾਨ (ਵੀਡੀਓ)

06/18/2024 4:59:15 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਸ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਸ ਵਲੋਂ ਵੱਖ-ਵੱਖ ਰੈਂਕਾਂ ਦੀਆਂ ਅਸਾਮੀਆਂ ਨੂੰ ਵਧਾਉਣ ਲਈ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਭਿਆਨਕ ਗਰਮੀ ਦਾ ਕਹਿਰ, ਸੁੱਕਣ ਲਗੀ Sukhna Lake! (ਵੀਡੀਓ)

ਮੁੱਖ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਪੁਲਸ 'ਚ 10 ਹਜ਼ਾਰ ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ। ਇਨ੍ਹਾਂ ਭਰਤੀਆਂ ਨਾਲ ਅਸੀਂ ਪੰਜਾਬ ਪੁਲਸ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਾਂਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਸਭ ਤੋਂ ਵਧੀਆ ਅਤੇ ਆਧੁਨਿਕ ਗੱਡੀਆਂ ਪੰਜਾਬ ਪੁਲਸ ਕੋਲ ਹਨ ਕਿਉਂਕਿ ਧੱਕਾ ਸਟਾਰਟ ਗੱਡੀਆਂ ਨਾਲ ਅਪਰਾਧੀਆਂ ਦਾ ਪਿੱਛਾ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਹੋਣਗੀਆਂ ਬਦਲੀਆਂ, CM ਮਾਨ ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ (ਵੀਡੀਓ)

ਉਨ੍ਹਾਂ ਕਿਹਾ ਕਿ 315 ਐੱਸ. ਐੱਚ. ਓਜ਼ ਨੂੰ ਅਸੀਂ ਨਵੀਆਂ ਗੱਡੀਆਂ ਦੇ ਚੁੱਕੇ ਹਾਂ ਅਤੇ ਜਿਹੜੇ ਬਾਕੀ ਰਹਿੰਦੇ ਹਨ, ਉਨ੍ਹਾਂ ਨੂੰ ਆਉਣ ਵਾਲੇ ਦਿਨਾਂ 'ਚ ਗੱਡੀਆਂ ਦੇ ਦਿੱਤੀਆਂ ਜਾਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News