ਪੰਜਾਬ ਪੁਲਸ ਦੇ ਹੌਲਦਾਰ ਦੇ ਕਤਲ ਮਾਮਲੇ 'ਚ CM ਮਾਨ ਦਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

Monday, Oct 23, 2023 - 04:44 PM (IST)

ਪੰਜਾਬ ਪੁਲਸ ਦੇ ਹੌਲਦਾਰ ਦੇ ਕਤਲ ਮਾਮਲੇ 'ਚ CM ਮਾਨ ਦਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ/ਬਰਨਾਲਾ : ਬਰਨਾਲਾ 'ਚ ਬੀਤੀ ਸ਼ਾਮ ਪੰਜਾਬ ਪੁਲਸ ਦੇ ਹੌਲਦਾਰ ਦਰਸ਼ਨ ਸਿੰਘ ਦਾ ਕਬੱਡੀ ਖਿਡਾਰੀ ਪੰਮਾ ਠੀਕਰੀਵਾਲ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹੌਲਦਾਰ ਦੇ ਕਤਲ ਮਾਮਲੇ 'ਚ ਮੁੱਖ ਮੰਤਰੀ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਇਸ ਮੁਤਾਬਕ ਸਰਕਾਰ ਵੱਲੋਂ ਸਹਾਇਤਾ ਰਾਸ਼ੀ ਵਜੋਂ ਕਤਲ ਕੀਤੇ ਹੌਲਦਾਰ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਿੱਤੇ ਜਾਣਗੇ। ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਬਰਨਾਲਾ 'ਚ ਬੀਤੀ ਸ਼ਾਮ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ।

ਇਹ ਵੀ ਪੜ੍ਹੋ : ਮਾਸੀ ਦੇ ਮੁੰਡੇ ਨੇ ਇੱਜ਼ਤ ਲੁੱਟਣ ਮਗਰੋਂ ਬਣਾਈ ਅਸ਼ਲੀਲ ਵੀਡੀਓ, ਹੱਦੋਂ ਬਾਹਰ ਹੋਈ ਗੱਲ ਤਾਂ ਕੁੜੀ ਨੇ ਕੱਢਿਆ ਵੱਡਾ ਜੇਰਾ

ਇਸ 'ਚ ਪੰਜਾਬ ਪੁਲਸ ਦੇ ਹੌਲਦਾਰ ਦਰਸ਼ਨ ਸਿੰਘ ਜੀ ਦੀ ਮੌਤ ਹੋ ਗਈ। ਪ੍ਰਸ਼ਾਸਨ ਤੇ ਪੁਲਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਫੜ੍ਹ ਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਦਰਸ਼ਨ ਸਿੰਘ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਸਰਕਾਰ ਵੱਲੋਂ ਸਹਾਇਤਾ ਰਾਸ਼ੀ ਵੱਜੋਂ ਇਕ ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ ਅਤੇ ਨਾਲ ਹੀ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ ਵੀ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੱਖਰੇ ਤੌਰ 'ਤੇ ਦਿੱਤੀ ਜਾਵੇਗੀ। ਉਨ੍ਹਾਂ ਨੇ ਬਹਾਦਰ ਪੁਲਸ ਮੁਲਾਜ਼ਮ ਦੇ ਜਜ਼ਬੇ ਨੂੰ ਸਲਾਮ ਕੀਤਾ ਹੈ।

ਇਹ ਵੀ ਪੜ੍ਹੋ : ਵਿਆਹ 'ਚ ਪਿਆ ਭੜਥੂ, ਖਾਣੇ ਦੀਆਂ ਪਲੇਟਾਂ ਦੇਖ ਲੋਹਾ-ਲਾਖਾ ਹੋਏ ਬਰਾਤੀ, ਹੋਸ਼ ਉਡਾਉਣ ਵਾਲੀ ਹੈ ਵੀਡੀਓ
ਕਬੱਡੀ ਖਿਡਾਰੀ ਪੰਮਾ ਠੀਕਰੀਵਾਲ ਨੇ ਸਾਥੀਆਂ ਨਾਲ ਮਿਲ ਕੀਤਾ ਸੀ ਕਤਲ
ਕਬੱਡੀ ਖਿਡਾਰੀ ਪੰਮਾ ਠੀਕਰੀਵਾਲ ਆਪਣੇ ਤਿੰਨ ਸਾਥੀਆਂ ਨਾਲ 25 ਏਕੜ ਵਿਖੇ ਇਕ ਚਿਕਨ ਕਾਰਨਰ ’ਤੇ ਸ਼ਰਾਬ ਪੀ ਰਿਹਾ ਸੀ, ਇਸ ਦੌਰਾਨ ਉੱਥੇ ਝਗੜਾ ਹੋ ਗਿਆ। ਜਿਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਮੌਕੇ ’ਤੇ ਹੌਲਦਾਰ ਦਰਸ਼ਨ ਸਿੰਘ ਤਫ਼ਤੀਸ਼ ਕਰਨ ਲਈ ਉੱਥੇ ਪੁੱਜੇ ਤਾਂ ਉਨ੍ਹਾਂ ਦੀ ਕਬੱਡੀ ਖਿਡਾਰੀ ਪੰਮਾ ਅਤੇ ਉਸਦੇ ਸਾਥੀਆਂ ਨਾਲ ਇਸ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਦੌਰਾਨ ਹੌਲਦਾਰ ਉਨ੍ਹਾਂ ਨੂੰ ਥਾਣੇ ਚੱਲਣ ਲਈ ਕਹਿ ਰਹੇ ਸਨ ਤਾਂ ਕਬੱਡੀ ਖਿਡਾਰੀ ਪੰਮਾ ਅਤੇ ਉਸਦੇ ਤਿੰਨ ਸਾਥੀਆਂ ਨੇ ਹੌਲਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਜ਼ਮੀਨ ’ਤੇ ਸੁੱਟ ਲਿਆ।  ਇਸ ਕੁੱਟਮਾਰ ਵਿਚ ਹੌਲਦਾਰ ਦਰਸ਼ਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। 
PunjabKesari
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News