ਨੌਕਰੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ, ਪੰਜਾਬ ਪੁਲਸ ''ਚ ਹੋਣਗੀਆਂ 10 ਹਜ਼ਾਰ ਨਵੀਆਂ ਭਰਤੀਆਂ

Sunday, Jun 30, 2024 - 07:05 PM (IST)

ਨੌਕਰੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ, ਪੰਜਾਬ ਪੁਲਸ ''ਚ ਹੋਣਗੀਆਂ 10 ਹਜ਼ਾਰ ਨਵੀਆਂ ਭਰਤੀਆਂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਸ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਸ ਵਲੋਂ ਵੱਖ-ਵੱਖ ਰੈਂਕਾਂ ਦੀਆਂ ਅਸਾਮੀਆਂ ਨੂੰ ਵਧਾਉਣ ਲਈ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਤੂਫ਼ਾਨ ਨਾਲ ਭਾਰੀ ਮੀਂਹ ਦੀ ਚਿਤਾਵਨੀ, 9 ਜ਼ਿਲ੍ਹਿਆਂ 'ਚ ਜਾਰੀ ਹੋਇਆ Alert

ਮੁੱਖ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਪੁਲਸ 'ਚ 10 ਹਜ਼ਾਰ ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ। ਇਨ੍ਹਾਂ ਭਰਤੀਆਂ ਨਾਲ ਅਸੀਂ ਪੰਜਾਬ ਪੁਲਸ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ 25 ਸਾਲ ਪਹਿਲਾਂ ਪੁਲਸ ਫੋਰਸ ਸਿਰਫ 80 ਹਜ਼ਾਰ ਸੀ ਅਤੇ ਅੱਜ ਵੀ ਓਨੀ ਹੀ ਹੈ, ਜਦੋਂ ਕਿ ਇਸ ਨੂੰ ਵਧਾਉਣ ਦੀ ਲੋੜ ਹੈ ਕਿਉਂਕਿ ਆਬਾਦੀ ਵੱਧ ਗਈ ਹੈ ਅਤੇ ਪੁਲਸ ਨੂੰ ਵੀ ਅਪਡੇਟ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, 2 ਲੋਕਾਂ ਦੀ ਮੌਤ, ਰੇਸਰ ਬਾਈਕ ਨੂੰ ਲੱਗੀ ਅੱਗ

ਉਨ੍ਹਾਂ ਕਿਹਾ ਕਿ ਇਸ ਸਮੇਂ ਸਭ ਤੋਂ ਵਧੀਆ ਅਤੇ ਆਧੁਨਿਕ ਗੱਡੀਆਂ ਪੰਜਾਬ ਪੁਲਸ ਕੋਲ ਹਨ ਕਿਉਂਕਿ ਧੱਕਾ ਸਟਾਰਟ ਗੱਡੀਆਂ ਨਾਲ ਅਪਰਾਧੀਆਂ ਦਾ ਪਿੱਛਾ ਨਹੀਂ ਕੀਤਾ ਜਾ ਸਕਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


author

Babita

Content Editor

Related News