26 ਜਨਵਰੀ ਦੇ ਪ੍ਰੋਗਰਾਮਾਂ ਨੂੰ ਲੈ ਕੇ CM ਮਾਨ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਇਹ ਹੁਕਮ

Saturday, Jan 06, 2024 - 12:46 PM (IST)

26 ਜਨਵਰੀ ਦੇ ਪ੍ਰੋਗਰਾਮਾਂ ਨੂੰ ਲੈ ਕੇ CM ਮਾਨ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਇਹ ਹੁਕਮ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਪਰੇਡ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ 26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਗਣਤੰਤਰ ਦਿਹਾੜੇ ਦੀ ਪਰੇਡ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਗਰਾਊਂਡ 'ਚ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ 15 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਸੋਚ-ਸਮਝ ਕੇ ਨਿਕਲੋ ਘਰੋਂ ਬਾਹਰ

ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਸਟੇਡੀਅਮ 'ਚ ਅਸੀਂ ਹੁਣੇ-ਹੁਣੇ ਨਵਾਂ ਸਿੰਥੈਟਿਕ ਟਰੈਕ ਬਣਾਇਆ ਹੈ, ਅਸੀਂ ਨਹੀਂ ਚਾਹੁੰਦੇ ਕਿ ਪਰੇਡ ਨਾਲ ਉਸ ਨੂੰ ਕੋਈ ਨੁਕਸਾਨ ਪਹੁੰਚੇ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ 'ਚ ਕਿਤੇ ਵੀ ਸਿੰਥੈਟਿਕ ਟਰੈਕ ਵਾਲੇ ਗਰਾਊਂਡ 'ਚ ਪਰੇਡ ਨਹੀਂ ਹੋਵੇਗੀ।

ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਦੁਖਦਾਈ ਖ਼ਬਰ, ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ (ਤਸਵੀਰਾਂ)

ਇਹ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਦੱਸਣਯੋਗ ਹੈ ਕਿ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਤਿਰੰਗਾ ਲਹਿਰਾਉਣਗੇ ਅਤੇ ਪਰੇਡ ਤੋਂ ਸਲਾਮੀ ਲੈਣਗੇ।

PunjabKesariਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News