CM ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਸੁਨਾਮੀ ਨੂੰ ਲੈ ਕੇ ਵੀ ਦਿੱਤਾ ਬਿਆਨ (ਵੀਡੀਓ)

Wednesday, Jul 30, 2025 - 12:49 PM (IST)

CM ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਸੁਨਾਮੀ ਨੂੰ ਲੈ ਕੇ ਵੀ ਦਿੱਤਾ ਬਿਆਨ (ਵੀਡੀਓ)

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇੱਥੇ ਟੈਗੋਰ ਥੀਏਟਰ 'ਚ ਜੰਗਲਾਤ ਵਿਭਾਗ ਦੇ 942 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉੁਨ੍ਹਾਂ ਨੇ ਪੁਰਾਣੀਆਂ ਸਰਕਾਰਾਂ 'ਤੇ ਵੀ ਨਿਸ਼ਾਨੇ ਵਿੰਨ੍ਹੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ ਖ਼ੁਦ ਦੇ ਫ਼ਾਇਦੇ ਲਈ ਹੀ ਕੰਮ ਕੀਤੇ ਅਤੇ ਜਨਤਾ ਵੱਲ ਕੋਈ ਧਿਆਨ ਨਹੀਂ ਦਿੱਤਾ ਪਰ ਅਸੀਂ ਨੌਜਵਾਨਾਂ ਨੂੰ ਲਗਾਤਾਰ ਨੌਕਰੀਆਂ ਦੇ ਰਹੇ ਹਾਂ। ਉਨ੍ਹਾਂ ਨੇ ਵਾਤਾਵਰਣ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਵਾਤਾਵਰਣ ਬਦਲ ਰਿਹਾ ਹੈ, ਦਰੱਖ਼ਤ ਘੱਟ ਰਹੇ ਹਨ, ਗਰਮੀ ਅਤੇ ਮੀਂਹ ਵੱਧ ਰਹੇ ਹਨ ਅਤੇ ਕੁਦਰਤ ਨਾਲ ਛੇੜਛਾੜ ਬਹੁਤ ਹੋ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਰਿਪੋਰਟ, ਇਹ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ

ਉਨ੍ਹਾਂ ਨੇ ਇਸ ਮੌਕੇ ਰੂਸ 'ਚ ਆਏ ਭੂਚਾਲ ਮਗਰੋਂ ਅੱਜ 70 ਫ਼ੀਸਦੀ ਦੁਨੀਆ 'ਚ ਅਲਰਟ ਚੱਲ ਰਿਹਾ ਹੈ। ਨਿਊਜ਼ੀਲੈਂਡ ਤੋਂ ਲੈ ਕੇ ਕੈਲੋਫੋਰਨੀਆ ਤੱਕ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ ਅਤੇ ਲੋਕ ਘਰ ਛੱਡ ਕੇ ਉੱਚੀਆਂ ਥਾਵਾਂ ਵੱਲ ਜਾ ਰਹੇ ਹਨ। ਇਸ ਲਈ ਕੁਦਰਤ ਨਾਲ ਛੇੜਛਾੜ ਕਰਨੀ ਸਹੀ ਨਹੀਂ ਹੈ। ਉਨ੍ਹਾਂ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਕਿਹਾ ਕਿ ਤੁਸੀਂ ਦਰੱਖਤਾਂ ਅਤੇ ਕੁਦਰਤ ਦੇ ਰਖਵਾਲੇ ਹੋ। ਤੁਸੀਂ ਪੰਜਾਬ ਦੇ ਵਾਤਾਵਰਣ ਦੇ ਮਾਲੀ ਹੋ ਅਤੇ ਸਾਨੂੰ ਤੁਹਾਡੇ 'ਤੇ ਮਾਣ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਡਾਕਟਰਾਂ ਦੀ ਸੇਵਾਮੁਕਤੀ ਨੂੰ ਲੈ ਕੇ ਵੱਡੀ ਖ਼ਬਰ, ਮਾਨ ਸਰਕਾਰ ਨੇ ਲਿਆ ਅਹਿਮ ਫ਼ੈਸਲਾ

ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਨਵੇਂ ਨਿਯੁਕਤ ਉਮੀਦਵਾਰ ਹੋਰ ਵੀ ਜ਼ਿਆਦਾ ਮਿਹਨਤ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕੁਦਰਤ ਨੇ ਪੰਜਾਬ ਨੂੰ ਬਹੁਤ ਕੁੱਝ ਦਿੱਤਾ ਹੈ। ਪੰਜਾਬ ਕੋਲ ਪਹਾੜ ਵੀ ਹਨ ਅਤੇ ਸਭ ਤੋਂ ਜ਼ਿਆਦਾ ਉਪਜਾਊ ਧਰਤੀ ਪੰਜਾਬ ਕੋਲ ਹੈ, ਜੰਗਲ-ਬੀੜਾਂ ਵੀ ਹਨ, ਨੀਲੇ ਰੰਗ ਦਾ ਪਾਣੀ (ਭਾਖੜਾ) ਜਿੰਨਾ ਪੰਜਾਬ ਕੋਲ ਹੈ, ਓਨਾ ਦੁਨੀਆ 'ਚ ਕਿਤੇ ਵੀ ਨਹੀਂ ਹੈ। ਹੁਣ ਅਸੀਂ ਲੋਕਾਂ ਨੂੰ ਕਹਿੰਦੇ ਹਾਂ ਕਿ ਗੋਆ ਤਾਂ ਆਪਣੇ ਕੋਲ ਘਰੇ ਪਿਆ ਹੈ ਅਤੇ ਸਭ ਕੁੱਝ ਇਸ ਧਰਤੀ ਨੂੰ ਪਰਮਾਤਮਾ ਨੇ ਦਿੱਤਾ ਹੈ ਪਰ ਇਕ ਕਮੀ ਰੱਖੀ ਕਿ ਸਭ ਤੋਂ ਵੱਧ ਲੁਟੇਰੇ ਲੀਡਰ ਵੀ ਸਾਨੂੰ ਹੀ ਦਿੱਤੇ ਹਨ ਅਤੇ ਇਨ੍ਹਾਂ ਨੇ ਲੋਕਾਂ ਦਾ ਖ਼ੂਨ ਨਿਚੋੜ ਲਿਆ ਹੈ। ਉਨ੍ਹਾਂ ਨੇ ਫਿਰ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਮਿਹਨਤ ਅਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ ਅਤੇ ਇਹ ਵੀ ਕਿਹਾ ਕਿ ਸਰਕਾਰ ਹਰ ਦੁੱਖ-ਸੁੱਖ 'ਚ ਇਨ੍ਹਾਂ ਉਮੀਦਵਾਰਾਂ ਦੇ ਨਾਲ ਖੜ੍ਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News