ਦਿੱਲੀ 'ਚ ਵਿਸ਼ਾਲ ਰੈਲੀ ਤੋਂ ਪਹਿਲਾਂ CM ਮਾਨ ਦਾ ਵੱਡਾ ਬਿਆਨ-ਤਾਨਾਸ਼ਾਹੀ ਖ਼ਿਲਾਫ਼ ਇਨਕਲਾਬ ਦੀ ਸ਼ੁਰੂਆਤ
Sunday, Mar 31, 2024 - 10:54 AM (IST)
ਨਵੀਂ ਦਿੱਲੀ/ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਦਿੱਲੀ ਦੇ ਰਾਮ ਲੀਲਾ ਮੈਦਾਨ 'ਚ ਮੈਗਾ ਰੈਲੀ ਹੋ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਤਾਨਾਸ਼ਾਹੀ ਖ਼ਿਲਾਫ਼ ਇਨਕਲਾਬ ਦੀ ਸ਼ੁਰੂਆਤ ਹੈ।
ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ, 2 ਟੋਲ ਪਲਾਜ਼ੇ ਹੋਣ ਜਾ ਰਹੇ ਬੰਦ
ਉਨ੍ਹਾਂ 'ਤੇ ਐਕਸ 'ਤੇ ਲਿਖਿਆ ਕਿ ਦੇਸ਼ ਦੀ ਤਾਨਾਸ਼ਾਹ ਸਰਕਾਰ ਖ਼ਿਲਾਫ਼ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਅੱਜ ਦੇਸ਼ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਇਕੱਠੀਆਂ ਹੋ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਅੱਜ ਲਈ ਜਾਰੀ ਹੋ ਗਿਆ Alert, ਘਰੋਂ ਨਿਕਲਣ ਤੋਂ ਪਹਿਲਾਂ ਸੋਚ-ਸਮਝ ਲਓ
ਉਨ੍ਹਾਂ ਨੇ ਕਿਹਾ ਕਿ ਆਓ ਇਸ ਮਹਾ ਰੈਲੀ 'ਚ ਵੱਡੀ ਗਿਣਤੀ 'ਚ ਸ਼ਾਮਲ ਹੋਈਏ ਅਤੇ ਲੋਕਤੰਤਰ ਨੂੰ ਬਚਾਈਏ। ਇਨਕਲਾਬ-ਜ਼ਿੰਦਾਬਾਦ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੋ ਵੀ ਲੋਕਾਂ ਦੀ ਲੜਾਈ ਲੜਦਾ ਹੈ, ਉਸ ਨੂੰ ਜੇਲ੍ਹ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦਾ ਸੰਵਿਧਾਨ ਖ਼ਤਰੇ 'ਚ ਹੈ। ਇਹ ਲੜਾਈ ਅਰਵਿੰਦ ਕੇਜਰੀਵਾਲ ਇਕੱਲੇ ਨਹੀਂ ਲੜ ਸਕਦੇ, ਸਗੋਂ ਸਾਨੂੰ ਸਭ ਨੂੰ ਅੱਗੇ ਆਉਣਾ ਪਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8