ਪ੍ਰਸ਼ਾਸਨਿਕ ਸੁਧਾਰ ਵਿਭਾਗ ਖ਼ਤਮ ਕਰਨ 'ਤੇ ਭਖੀ ਸਿਆਸਤ ਬਾਰੇ CM ਮਾਨ ਦਾ ਵੱਡਾ ਬਿਆਨ
Saturday, Feb 22, 2025 - 02:49 PM (IST)

ਚੰਡੀਗੜ੍ਹ/ਸੰਗਰੂਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੰਗਰੂਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਬਿਨਾਂ ਹੋਂਦ ਵਾਲੇ ਮਹਿਕਮੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਸਿਰਫ਼ ਡਿਪਾਰਟਮੈਂਟ ਦਾ ਨਾਂ ਬਦਲਿਆ ਹੈ। ਪਹਿਲਾਂ ਪੂਰਾ ਡਿਪਾਰਟਮੈਂਟ ਨਹੀਂ ਸੀ ਅਤੇ ਹੁਣ ਪੂਰਾ ਡਿਪਾਰਟਮੈਂਟ ਹੈ। ਮੁੱਖ ਮੰਤਰੀ ਭਗਵੰਤ ਮਾਨ 6.61 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦੇ ਉਦਘਾਟਨ ਮੌਕੇ ਭਵਾਨੀਗੜ੍ਹ ਪਹੁੰਚੇ ਸਨ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਬੀਤੇ ਦਿਨ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਖ਼ਤਮ ਕਰ ਦਿੱਤਾ ਹੈ। ਸਰਕਾਰ ਨੇ ਇਸ ਲਈ ਅਧਿਕਾਰਤ ਗਜ਼ਟ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਸੀ। ਜਿਸ ਅਨੁਸਾਰ ਪ੍ਰਸ਼ਾਸਕੀ ਸੁਧਾਰ ਵਿਭਾਗ ਹੁਣ ਮੌਜੂਦ ਨਹੀਂ ਹੈ, ਜਿਸ ਕਾਰਨ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਦੀ ਸਲਾਹ ‘ਤੇ, ਇਹ ਤਬਦੀਲੀ 7 ਫਰਵਰੀ 2025 ਤੋਂ ਲਾਗੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਤੋਂ ਵੱਡੀ ਖ਼ਬਰ: ਵਿਆਹ ਦੀ ਜਾਗੋ ਦੌਰਾਨ ਚੱਲ ਪਈਆਂ ਤਾੜ-ਤਾੜ ਗੋਲ਼ੀਆਂ, ਮਹਿਲਾ ਸਰਪੰਚ ਦੇ ਪਤੀ ਦੀ ਮੌਤ
ਦੱਸ ਦੇਈਏ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਕੋਲ ਸੀ ਜੋਕਿ ਹੁਣ ਖ਼ਤਮ ਕਰ ਦਿੱਤਾ ਗਿਆ ਹੈ। ਨਵੇਂ ਨੋਟੀਫਿਕੇਸ਼ਨ ‘ਚ ਉਨ੍ਹਾਂ ਨੂੰ ਸਿਰਫ਼ ਐੱਨ. ਆਰ. ਆਈ. ਮਾਮਲਿਆਂ ਦਾ ਵਿਭਾਗ ਦਿੱਤਾ ਗਿਆ ਹੈ। ਇਹ ਫ਼ੈਸਲਾ 21 ਫਰਵਰੀ 2025 ਨੂੰ ਜਾਰੀ ਕੀਤੇ ਗਏ ਅਧਿਕਾਰਤ ਨੋਟੀਫਿਕੇਸ਼ਨ ਵਿੱਚ ਘੋਸ਼ਿਤ ਕੀਤਾ ਗਿਆ ਸੀ। ਇਸ ਸੋਧ ਦੀ ਪੁਸ਼ਟੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਦੁਆਰਾ ਜਾਰੀ ਇਕ ਆਦੇਸ਼ ਵਿੱਚ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਦੀ ਮਸ਼ਹੂਰ ਯੂਨੀਵਰਸਿਟੀ 'ਚ ਹੰਗਾਮਾ, ਵਿਦੇਸ਼ੀ ਤੇ ਪੰਜਾਬੀ ਵਿਦਿਆਰਥੀ ਭਿੜੇ, ਲੱਥੀਆਂ ਪੱਗਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e