CM ਮਾਨ ਨੇ ਸੁਖਬੀਰ ਬਾਦਲ 'ਤੇ ਲਈ ਚੁਟਕੀ, ਕਹਿ ਦਿੱਤੀ ਵੱਡੀ ਗੱਲ

Friday, Nov 10, 2023 - 05:36 PM (IST)

CM ਮਾਨ ਨੇ ਸੁਖਬੀਰ ਬਾਦਲ 'ਤੇ ਲਈ ਚੁਟਕੀ, ਕਹਿ ਦਿੱਤੀ ਵੱਡੀ ਗੱਲ

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੁਖਬੀਰ ਸਿੰਘ ਬਾਦਲ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਅਕਾਲੀ ਆਗੂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਲੱਕੀ ਡਰਾਅ ਰਾਹੀਂ ਗੁਰੂਗ੍ਰਾਮ ਵਿਖੇ ਪਲਾਟ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਅਤੇ ਉਸ ਦਾ ਪਰਿਵਾਰ ਇੰਨੇ ਖੁਸ਼ਕਿਸਮਤ ਕਿਉਂ ਹਨ ਕਿ ਉਨ੍ਹਾਂ ਕੋਲ ਅਜਿਹੇ ਕੀਮਤੀ ਪਲਾਟ ਹਰਿਆਣਾ ਵਿੱਚ ਵੀ ਹਨ ਜਦਕਿ ਪੰਜਾਬ ਦੇ ਆਮ ਲੋਕਾਂ ਨੂੰ ਕਦੇ ਵੀ ਅਜਿਹੇ ਪਲਾਟ ਡਰਾਅ ਵਿੱਚ ਨਹੀਂ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਲਾਟ ਅਤੇ ਹੋਰ ਰਿਆਇਤਾਂ ਸੁਖਬੀਰ ਅਤੇ ਉਸਦੇ ਪਰਿਵਾਰ ਨੂੰ ਸੂਬੇ ਨਾਲ ਗੱਦਾਰੀ ਕਰਨ ਦਾ ਇਨਾਮ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਗੱਲ ਅੱਜ ਇਥੇ ਵੱਖ-ਵੱਖ ਵਿਭਾਗਾਂ 'ਚ ਨਵ ਨਿਯੁਕਤ 583 ਨੌਜਵਾਨਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪਣ ਮੌਕੇ ਕਹੀ।

ਇਹ ਵੀ ਪੜ੍ਹੋ : ਰਾਸ਼ਟਰੀ ਜਾਂਚ ਏਜੰਸੀ ਦੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਲਈ ਸੱਦਾ ਦਿੱਤਾ ਸੀ ਤਾਂ ਜੋ ਹਰੇਕ ਆਗੂ ਮੰਚ ’ਤੇ ਆਪਣਾ ਨਜ਼ਰੀਆ ਪੇਸ਼ ਕਰ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਪੰਜਾਬ ਵਿਰੋਧੀ ਸਟੈਂਡ ਦਾ ਪਰਦਾਫਾਸ਼ ਹੋਣ ਦੇ ਡਰੋਂ ਬਹਿਸ ਵਿੱਚ ਆਉਣ ਦੀ ਬਜਾਏ ਬਹਿਸ ਤੋਂ ਭੱਜਣ ਨੂੰ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਲੋਕਾਂ ਨੂੰ ਭੱਜਣ ਨਹੀਂ ਦੇਣਗੇ ਅਤੇ ਇਨ੍ਹਾਂ ਦੀ ਹਰ ਕਰਤੂਤ ਨੂੰ ਸੂਬੇ ਦੇ ਲੋਕਾਂ ਸਾਹਮਣੇ ਬੇਨਕਾਬ ਕੀਤਾ ਜਾਵੇਗਾ।

ਇਹ ਵੀ ਪੜ੍ਹੋ :  ਕੈਨੇਡਾ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ, IELTS 'ਚੋਂ ਘੱਟ ਬੈਂਡ ਵਾਲਿਆਂ ਨੂੰ ਵੀ ਮਿਲਣਗੇ ਧੜਾ-ਧੜ ਵੀਜ਼ੇ

ਮੁੱਖ ਮੰਤਰੀ ਨੇ ਇਨ੍ਹਾਂ ਆਗੂਆਂ ਵੱਲੋਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਡਰਾਮੇ ਰਚਣ ਲਈ ਉਨ੍ਹਾਂ ਦੀ ਸਖਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹਰ ਕੋਈ ਇਸ ਤੱਥ ਤੋਂ ਜਾਣੂੰ ਹੈ ਕਿ ਇਨ੍ਹਾਂ ਆਗੂਆਂ ਦੇ ਪੁਰਖਿਆਂ ਨੇ ਪੰਜਾਬ ਅਤੇ ਪੰਜਾਬੀਆਂ ਵਿਰੁੱਧ ਨਾ-ਮੁਆਫ਼ੀ ਅਪਰਾਧਾਂ ਨੂੰ ਅੰਜਾਮ ਦੇ ਕੇ ਪੰਜਾਬ ਅਤੇ ਇਸ ਦੀਆਂ ਨੌਜਵਾਨ ਪੀੜ੍ਹੀਆਂ ਦੇ ਰਾਹ ਵਿੱਚ ਕੰਡੇ ਬੀਜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੁਆਰਥੀ ਸਿਆਸੀ ਆਗੂਆਂ ਨੇ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਪੰਜਾਬ ਵਿਰੋਧੀ ਤਾਕਤਾਂ ਨਾਲ ਮਿਲੀਭੁਗਤ ਕਰਕੇ ਸੂਬੇ ਦੇ ਵਿਕਾਸ ਨੂੰ ਲੀਹੋਂ ਲਾਹ ਦਿੱਤਾ।

ਇਹ ਵੀ ਪੜ੍ਹੋ : ਜਲੰਧਰ ਦੇ ਬੱਸ ਸਟੈਂਡ ਨੇੜਲੇ ਮਸ਼ਹੂਰ ਸ਼ਾਪਿੰਗ ਮਾਲ 'ਚ ਚੱਲਦੈ ਗੰਦਾ ਧੰਦਾ, ਰਿਸੈਪਸ਼ਨ ’ਤੇ ਸੌਦਾ, ਅੰਦਰ ਵਸੂਲੀ

ਦਲਬਦਲੂ ਆਗੂਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਕਦੇ ਵੀ ਲੋਕਾਂ ਦੇ ਨਾਲ ਨਹੀਂ ਰਹੇ ਪਰ ਇਨ੍ਹਾਂ ਨੇ ਹਮੇਸ਼ਾ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਮੁਗਲਾਂ ਜਾਂ ਅੰਗਰੇਜ਼ਾਂ ਜਾਂ ਕਾਂਗਰਸ ਅਤੇ ਹੁਣ ਭਾਜਪਾ ਦਾ ਸਾਥ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲੋਂ ਆਪਣੇ ਸਵਾਰਥੀ ਹਿੱਤਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਨੂੰ ਪੰਜਾਬ ਅਤੇ ਪੰਜਾਬ ਵਾਸੀਆਂ ਵਿਰੁੱਧ ਕੀਤੇ ਨਾ ਮਾਫੀਯੋਗ ਅਪਰਾਧਾਂ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ ਅਤੇ ਇਨ੍ਹਾਂ ਆਗੂਆਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ। 

ਇਹ ਵੀ ਪੜ੍ਹੋ : ਜਲੰਧਰ ਪੁਲਸ ਵੱਲੋਂ ਆਰਮੀ ਦਾ ਮੇਜਰ ਗ੍ਰਿਫ਼ਤਾਰ, ਪੂਰਾ ਮਾਮਲਾ ਜਾਣ ਰਹਿ ਜਾਓਗੇ ਹੱਕੇ-ਬੱਕੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Harnek Seechewal

Content Editor

Related News