CM ਮਾਨ ਦਾ ਧਮਾਕੇਦਾਰ ਟਵੀਟ, ਕੈਪਟਨ ਅਮਰਿੰਦਰ ਸਿੰਘ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ
Sunday, Jul 02, 2023 - 10:06 PM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਕੈਪਟਨ ਸਾਬ੍ਹ ਮੈਂ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਰਖਵਾਲੀ ਕਰ ਰਿਹਾ ਹਾਂ। ਤੁਸੀਂ ਮੈਨੂੰ ਅਗਿਆਨੀ ਕਹਿ ਰਹੇ ਹੋ। ਉਨ੍ਹਾਂ ਕਿਹਾ ਕਿ ਕੈਪਟਨ ਸਾਬ੍ਹ ਮੁਗਲਾਂ ਦੇ ਰਾਜ ਵੇਲੇ ਤੁਸੀਂ ਮੁਗਲਾਂ ਨਾਲ ਸੀ ਤੇ ਅੰਗਰੇਜ਼ਾਂ ਦੇ ਰਾਜ ਵੇਲੇ ਤੁਸੀਂ ਅੰਗਰੇਜ਼ਾਂ ਨਾਲ ਸੀ। ਕਾਂਗਰਸ ਦੇ ਰਾਜ ਵੇਲੇ ਤੁਸੀਂ ਕਾਂਗਰਸ ਨਾਲ ਸੀ। ਅਕਾਲੀਆਂ ਦੇ ਰਾਜ ਵੇਲੇ ਤੁਸੀਂ ਅਕਾਲੀਆਂ ਨਾਲ ਸੀ। ਹੁਣ ਭਾਜਪਾ ਦੇ ਰਾਜ ਵੇਲੇ ਤੁਸੀਂ ਭਾਜਪਾ ਨਾਲ ਹੋ। ਥੋਡੀਆਂ ਸਿਆਣਪਾਂ ਨੇ ਈ ਪੰਜਾਬ ਦਾ ਬੇੜਾ ਗ਼ਰਕ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਲਾਰੈਂਸ ਬਿਸ਼ਨੋਈ ਸਮੇਤ ਹੋਰ ਖ਼ਤਰਨਾਕ ਗੈਂਗਸਟਰਾਂ ਨੂੰ ‘ਕਾਲਾ ਪਾਣੀ’ ਭੇਜਣ ਦੀ ਤਿਆਰੀ ! (ਵੀਡੀਓ)
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਸੀ ਕਿ ਅਜਿਹੇ ਬੇਤੁਕੇ ਬਿਆਨ ਦੇਣ ਤੋਂ ਪਹਿਲਾਂ ਕਾਨੂੰਨ ਤੇ ਜਾਂਚ ਦੀ ਪ੍ਰਕਿਰਿਆ ਨੂੰ ਸਿੱਖੋ, ਜੋ ਪ੍ਰਸ਼ਾਸਨ ਦੀ ਪ੍ਰਕਿਰਿਆ ਬਾਰੇ ਤੁਹਾਡੀ ਅਗਿਆਨਤਾ ਨੂੰ ਸਾਹਮਣੇ ਲਿਆਉਂਦਾ ਹੈ। ਕੈਪਟਨ ਨੇ ਕਿਹਾ ਸੀ ਕਿ ਅੰਸਾਰੀ ਨੂੰ ਪੰਜਾਬ ਲਿਆਂਦਾ ਗਿਆ ਅਤੇ ਜਾਂਚ ਲਈ ਕਾਨੂੰਨੀ ਪ੍ਰਕਿਰਿਆ ਤਹਿਤ ਇਥੇ ਨਜ਼ਰਬੰਦ ਕੀਤਾ ਗਿਆ, ਇਸ ਲਈ ਮੁੱਖ ਮੰਤਰੀ ਜਾਂ ਜੇਲ੍ਹ ਮੰਤਰੀ ਕਿੱਥੇ ਤਸਵੀਰ ’ਚ ਆਉਂਦੇ ਹਨ?