ਜਾਪਾਨ ਦੌਰੇ ਮਗਰੋਂ CM ਮਾਨ ਦੀ ਪਹਿਲੀ ਪ੍ਰੈੱਸ ਕਾਨਫਰੰਸ, ਵਿਦੇਸ਼ੀ ਦੌਰੇ ਦੀ ਦਿੱਤੀ ਜਾਣਕਾਰੀ (ਵੀਡੀਓ)
Wednesday, Dec 10, 2025 - 05:02 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਪਾਨ ਦੌਰੇ ਤੋਂ ਵਾਪਸ ਪੰਜਾਬ ਪਰਤ ਆਏ ਹਨ। ਇੱਥੇ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਵਿਦੇਸ਼ੀ ਦੌਰੇ ਸਬੰਧੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਕਈ ਵਿਦੇਸ਼ੀ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਕਾਤਾਂ ਦਾ ਮੁੱਖ ਮਕਸਦ ਪੰਜਾਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ, ਹੁਨਰ ਵਧਾਉਣਾ ਅਤੇ ਉਦਯੋਗਿਕ ਵਿਕਾਸ ਪ੍ਰਾਜੈਕਟਾਂ ਲਈ ਸਹਿਯੋਗ ਦੇ ਮੌਕੇ ਤਲਾਸ਼ਣਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡਾ ਐਲਾਨ, ਅੱਜ ਤੋਂ ਘਰਾਂ 'ਚ ਸਿੱਧੀ ਕੁੰਡੀ ਪਾ ਕੇ ...
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਟੀਚਾ ਹੈ ਕਿ ਪੰਜਾਬ 'ਚ ਵੱਧ ਤੋਂ ਵੱਧ ਨਿਵੇਸ਼ ਲਿਆਂਦਾ ਜਾਵੇ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਸ ਦੌਰੇ ਦੇ ਨਤੀਜੇ ਵਜੋਂ ਉਦਯੋਗਪਤੀਆਂ ਨੇ ਤਕਨੀਕੀ ਸਹਿਯੋਗ ਤੇ ਸਮਰੱਥਾ ਵਿਕਾਸ ਪ੍ਰੋਗਰਾਮਾਂ ਰਾਹੀਂ ਪੰਜਾਬ ਦੇ ਵਿਕਾਸ ਦੀਆਂ ਪਹਿਲ ਕਦਮੀਆਂ ਦੇ ਸਮਰਥਨ ਦੀ ਦਿਲਚਸਪੀ ਜਤਾਈ ਹੈ। ਸਾਰੀਆਂ ਹੀ ਕੰਪਨੀਆਂ ਨੇ ਪੰਜਾਬ ‘ਚ ਨਿਵੇਸ਼ ਦੀ ਦਿਲਚਸਪੀ ਦਿਖਾਈ ਹੈ।
ਇਹ ਵੀ ਪੜ੍ਹੋ : ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ! ਬੱਚਿਆਂ ਨਾਲ ਮਾਪਿਆਂ ਦੇ ਲੱਗਣ ਵਾਲੇ ਹਨ ਖੂਬ ਨਜ਼ਾਰੇ
ਉਨ੍ਹਾਂ ਨੇ ਦੱਸਿਆ ਕਿ ਨਿਵੇਸ਼ ਨਾਲ ਸੂਬੇ ਨੂੰ ਆਰਥਿਕ ਪੱਖੋਂ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਅਖ਼ੀਰ 'ਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਵਾਂਗੇ ਅਤੇ ਪੰਜਾਬ ਨੂੰ ਮੁੜ ਧਰੂ ਤਾਰੇ ਵਾਂਗ ਚਮਕਾਉਣਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
