CM ਮਾਨ ਦੀ ਅੱਜ ਸੰਯੁਕਤ ਕਿਸਾਨ ਮੋਰਚੇ ਨਾਲ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ
Monday, Mar 03, 2025 - 01:35 PM (IST)

ਚੰਡੀਗੜ੍ਹ : ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਚੰਡੀਗੜ੍ਹ 'ਚ ਪੱਕਾ ਮੋਰਚਾ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਮੀਟਿੰਗ ਸੱਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਦਵਾਈ 'ਤੇ ਮੁਕੰਮਲ ਪਾਬੰਦੀ! ਕੈਮਿਸਟਾਂ ਨੂੰ ਜਾਰੀ ਹੋਏ ਸਖ਼ਤ ਹੁਕਮ
ਇਹ ਮੀਟਿੰਗ ਸ਼ਾਮ 4 ਵਜੇ ਪੰਜਾਬ ਭਵਨ ਵਿਖੇ ਹੋਵੇਗੀ। ਮੀਟਿੰਗ ਦੌਰਾਨ ਕਿਸਾਨਾਂ ਨਾਲ ਸਬੰਧਿਤ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਹਾਲਾਂਕਿ ਕਿਸਾਨ ਦੁਪਹਿਰ ਤੱਕ ਚੰਡੀਗੜ੍ਹ ਦੇ ਕਿਸਾਨ ਭਵਨ 'ਚ ਇਕੱਠੇ ਹੋਣਗੇ, ਜਿਸ ਤੋਂ ਬਾਅਦ ਸ਼ਾਮ ਨੂੰ ਮੁੱਖ ਮੰਤਰੀ ਨੂੰ ਮਿਲਣ ਲਈ ਰਵਾਨਾ ਹੋਣਗੇ।
ਜੇਕਰ ਮੀਟਿੰਗ ਵਿੱਚ ਮੰਗਾਂ ਮੰਨ ਲਈਆਂ ਗਈਆਂ ਤਾਂ ਕਿਸਾਨ ਮੀਟਿੰਗ ਤੋਂ ਬਾਅਦ ਆਪਣੇ ਸੰਘਰਸ਼ ਦੀ ਅਗਲੇਰੀ ਰਣਨੀਤੀ ਵਿੱਚ ਬਦਲਾਅ ਦਾ ਐਲਾਨ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8