ਲੁਧਿਆਣਾ ਵਿਖੇ ਹੋਣ ਵਾਲੀ ਬਹਿਸ ਨੂੰ ਲੈ ਕੇ CM ਮਾਨ ਦਾ ਨਵਾਂ ਟਵੀਟ, ਪੰਜਾਬੀਆਂ ਨੂੰ ਦਿੱਤਾ ਖੁੱਲ੍ਹਾ ਸੱਦਾ
Thursday, Oct 26, 2023 - 05:49 PM (IST)
ਜਲੰਧਰ/ਚੰਡੀਗੜ੍ਹ (ਰਮਨਦੀਪ ਸਿੰਘ ਸੋਢੀ)- ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਵਾਂ ਟਵੀਟ ਸਾਹਮਣੇ ਆਇਆ ਹੈ। ਟਵੀਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਵੀ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਟਵੀਟ ਕਰਦੇ ਹੋਏ ਭਗਵੰਤ ਮਾਨ ਨੇ ਲਿਖਿਆ ਕਿ ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ ਹੋਵੇਗਾ “ਮੈਂ ਪੰਜਾਬ ਬੋਲਦਾ ਹਾਂ''। ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ਵਿਚ ਰਹੀਆਂ ਆਪਣਾ ਪੱਖ ਰੱਖਣਗੀਆਂ। ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ। ਪ੍ਰੋ ਨਿਰਮਲ ਜੌੜਾ ਜੀ ਮੰਚ ਸੰਚਾਲਨ ਕਰਨਗੇ। ਪੰਜਾਬੀਆਂ ਨੂੰ ਖੁੱਲਾ ਸੱਦਾ। “ਪੰਜਾਬ ਮੰਗਦਾ ਜਵਾਬ”।
ਇਹ ਵੀ ਪੜ੍ਹੋ: ਦੋਵਾਂ ਦੇਸ਼ਾਂ ਵਿਚਾਲੇ ਵਿਵਾਦ ਦੀ ਜੜ੍ਹ ਹੈ ਅੱਤਵਾਦੀ ਪੰਨੂ, ਭਾਰਤ ਖ਼ਿਲਾਫ਼ ਕਰ ਰਿਹੈ ਗਲਤ ਪ੍ਰਚਾਰ
ਇਸ ਥਾਂ 'ਤੇ ਹੋਵੇਗੀ ਮਹਾਡਿਬੇਟ
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਵਿਰੋਧੀਆਂ ਨਾਲ ਖੁੱਲ੍ਹੀ ਬਹਿਸ ਦੀ ਪੂਰੀ ਤਰ੍ਹਾਂ ਤਿਆਰੀ ਖਿੱਚ ਲਈ ਗਈ ਹੈ। ਇਹ ਬਹਿਸ ਤੈਅ ਸਮੇਂ ਮਤਲਬ ਕਿ ਇਕ ਨਵੰਬਰ ਨੂੰ ਹੀ ਹੋਵੇਗੀ। ਇਹ ਬਹਿਸ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ 'ਚ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਦੀ ਬੁਕਿੰਗ ਕਰਵਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬਹਿਸ ਦਾ ਸਮਾਂ 12 ਵਜੇ ਦੇ ਕਰੀਬ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪਹਿਲੀ ਨਵੰਬਰ ਨੂੰ ਹੋਣ ਵਾਲੀ ਖੁੱਲ੍ਹੀ ਬਹਿਸ ਲਈ ਟੈਗੋਰ ਥੀਏਟਰ ਦੀ ਬੁਕਿੰਗ ਕਰਵਾਈ ਸੀ ਪਰ ਟੈਗੋਰ ਥੀਏਟਰ ਸੁਸਾਇਟੀ ਨੇ ਇਸ ਲਈ ਨਾਂਹ ਕਰ ਦਿੱਤੀ ਸੀ। ਇਹ ਮੰਨਿਆ ਜਾ ਰਿਹਾ ਹੈ ਕਿ ਸਰਕਾਰੀ ਅਧਿਕਾਰੀਆਂ ਨੂੰ ਪਹਿਲਾਂ ਹੀ ਖ਼ਦਸ਼ਾ ਸੀ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕਾਰਨ ਚੰਡੀਗੜ੍ਹ 'ਚ ਪੈਂਦੇ ਟੈਗੋਰ ਥੀਏਟ ਦੀ ਬੁਕਿੰਗ 'ਚ ਕੋਈ ਅੜਿੱਕਾ ਪੈ ਸਕਦਾ ਹੈ, ਜਿਸ ਕਾਰਨ ਬਦਲਵੇਂ ਇੰਤਜ਼ਾਮ ਵੀ ਕੀਤੇ ਗਏ ਸਨ।
ਇਹ ਵੀ ਪੜ੍ਹੋ: ਭਾਰਤ-ਕੈਨੇਡਾ ਵਿਵਾਦ ਵਿਚਾਲੇ ਜਲੰਧਰ 'ਚ ਵੀਜ਼ਾ ਅਰਜ਼ੀਆਂ ਸਬੰਧੀ ਅਹਿਮ ਖ਼ਬਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ