ਪੰਜਾਬ ਦੀਆਂ ਝਾਕੀਆਂ ਨੂੰ ਲੈ ਕੇ CM ਮਾਨ ਦਾ ਸੁਨੀਲ ਜਾਖੜ ਨੂੰ ਮੁੜ ਜਵਾਬ, ਕੀਤਾ Tweet

Friday, Jan 05, 2024 - 11:23 AM (IST)

ਪੰਜਾਬ ਦੀਆਂ ਝਾਕੀਆਂ ਨੂੰ ਲੈ ਕੇ CM ਮਾਨ ਦਾ ਸੁਨੀਲ ਜਾਖੜ ਨੂੰ ਮੁੜ ਜਵਾਬ, ਕੀਤਾ Tweet

ਚੰਡੀਗੜ੍ਹ : 26 ਜਨਵਰੀ ਦੀ ਪਰੇਡ 'ਚੋਂ ਪੰਜਾਬ ਦੀਆਂ ਝਾਕੀਆਂ ਕੱਢੇ ਜਾਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਫਿਰ ਸੁਨੀਲ ਜਾਖੜ 'ਤੇ ਤਿੱਖਾ ਤੰਜ ਕੱਸਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸੁਨੀਲ ਜਾਖੜ ਜੀ, ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ? 26 ਜਨਵਰੀ ਝਾਕੀਆਂ ਦੇ ਮਾਮਲੇ 'ਚ ਤੁਸੀਂ ਭਾਜਪਾ ਦੇ ਕਹਿਣ 'ਤੇ ਪੰਜਾਬ ਦੇ ਪੱਖ 'ਚ ਖੜ੍ਹਨ ਦੀ ਬਜਾਏ ਅਰਵਿੰਦ ਕੇਜਰੀਵਾਲ ਅਤੇ ਮੇਰੇ 'ਤੇ ਝੂਠੇ ਅਤੇ ਬੇਤੁੱਕੇ ਇਲਜ਼ਾਮ ਲਾਏ।

ਇਹ ਵੀ ਪੜ੍ਹੋ : ਪੰਜਾਬ ਦੇ ਘੋੜਾ ਮਾਲਕਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ ਹਟਾ ਦਿੱਤੀ ਇਹ ਪਾਬੰਦੀ

ਹੁਣ ਤਾਂ ਰੱਖਿਆ ਮੰਤਰਾਲਾ ਨੇ ਵੀ ਸਪੱਸ਼ਟ ਕਰ ਦਿੱਤਾ। ਪੰਜਾਬੀ ਤੁਹਾਨੂੰ ਕਦੇ ਮੁਆਫ਼ ਨਹੀਂ ਕਰਨਗੇ। ਦੱਸਣਯੋਗ ਹੈ ਕਿ ਸੁਨੀਲ ਜਾਖੜ ਨੇ ਕਿਹਾ ਸੀ ਕਿ ਪੰਜਾਬ ਦੀਆਂ ਝਾਕੀਆਂ 'ਚ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਫੋਟੋ ਲੱਗੀ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 15 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਸੋਚ-ਸਮਝ ਕੇ ਨਿਕਲੋ ਘਰੋਂ ਬਾਹਰ

ਇਸ ਲਈ ਇਨ੍ਹਾਂ ਝਾਕੀਆਂ ਨੂੰ ਰੱਦ ਕੀਤਾ ਗਿਆ ਹੈ। ਇਹ ਵੀ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਨਾਲ ਮੀਡੀਆ ਦੀ ਖ਼ਬਰ ਨੂੰ ਵੀ ਸਾਂਝਾ ਕੀਤਾ ਹੈ, ਜਿਸ 'ਚ ਰੱਖਿਆ ਮੰਤਰਾਲੇ ਦਾ ਬਿਆਨ ਹੈ ਕਿ ਪੰਜਾਬ ਦੀ ਕਿਸੇ ਝਾਕੀ 'ਚ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਤਸਵੀਰ ਨਹੀਂ ਹੈ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News