ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਅਲਟੀਮੇਟਮ ’ਤੇ CM ਮਾਨ ਦੀ ਪ੍ਰਤੀਕਿਰਿਆ
03/29/2023 5:15:40 AM

ਚੰਡੀਗੜ੍ਹ (ਬਿਊਰੋ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਰਿਹਾਅ ਕਰਨ ਤੇ ਨੌਜਵਾਨਾਂ ’ਤੇ ਲਾਏ NSA ਨੂੰ ਹਟਾਉਣ ਨੂੰ ਲੈ ਕੇ ਸਰਕਾਰ ਨੂੰ ਦਿੱਤੇ ਅਲਟੀਮੇਟਮ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸਾਰਿਆਂ ਨੂੰ ਪਤਾ ਹੈ ਕਿ ਤੁਸੀਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ ਹੈ ਤੇ ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗ਼ਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ, ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ।
ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਹੋਈ ਮੌਤ
ਜ਼ਿਕਰਯੋਗ ਹੈ ਕਿ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੱਖ ਵਿਦਵਾਨਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਦੀ ਜ਼ਰੂਰੀ ਇਕੱਤਰਤਾ ਹੋਈ। ਬੈਠਕ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਸ਼ਿਆਂ ਅਤੇ ਪਤਿਤਪੁਣੇ ਖ਼ਿਲਾਫ ਅਤੇ ਸਿੱਖ ਨੌਜਵਾਨਾਂ ਨੂੰ ਅੰਮ੍ਰਿਤਧਾਰੀ ਬਣਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਨਾਮਵਰ ਸਿੱਖ ਜਥੇਬੰਦੀਆਂ ਤੇ ਸੰਪਰਦਾਵਾਂ ਨੂੰ ਨਾਲ ਲੈ ਕੇ ਖਾਲਸਾ ਵਹੀਰ ਆਰੰਭ ਕਰਨ ਦਾ ਐਲਾਨ ਕਰਦਿਆਂ ਸਰਕਾਰ ਨੂੰ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ 24 ਘੰਟੇ ਅੰਦਰ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ। ਉਨ੍ਹਾਂ ਕਿਹਾ ਸੀ ਕਿ ਸਾਰੇ ਨੌਜਵਾਨਾਂ ਉਪਰ ਲਾਏ ਗਏ ਕੌਮੀ ਸੁਰੱਖਿਆ ਐਕਟ ਨੂੰ ਤੁਰੰਤ ਹਟਾਇਆ ਜਾਵੇ।
ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਸੰਕਟ ’ਚ ਘਿਰੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਮਿਲੇਗੀ ਰਾਹਤ