ਹੋਮਗਾਰਡ ਜਸਪਾਲ ਸਿੰਘ ਦੀ ਮੌਤ 'ਤੇ CM ਮਾਨ ਦਾ ਬਿਆਨ, ਪਰਿਵਾਰ ਲਈ ਕੀਤਾ ਵੱਡਾ ਐਲਾਨ
Thursday, Nov 23, 2023 - 03:31 PM (IST)
ਚੰਡੀਗੜ੍ਹ/ਕਪੂਰਥਲਾ : ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ 'ਤੇ ਹੋਮਗਾਰਡ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਿੱਤੇ ਜਾਣਗੇ।
ਇਸ ਦੇ ਨਾਲ ਹੀ ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ 'ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ। ਜਸਪਾਲ ਸਿੰਘ ਦੀ ਬਹਾਦਰੀ ਦੇ ਸਿਦਕ ਨੂੰ ਦਿਲੋਂ ਸਲਾਮ।
ਇਹ ਵੀ ਪੜ੍ਹੋ : ਲੁਧਿਆਣਾ 'ਚ ਕਿਸਾਨਾਂ ਨੇ ਰੱਦ ਕੀਤੀ 'ਸ਼ਾਨ-ਏ-ਪੰਜਾਬ' ਟਰੇਨ, ਜਲੰਧਰ-ਅੰਮ੍ਰਿਤਸਰ ਜਾਣ ਵਾਲੇ ਲੋਕ ਪਰੇਸ਼ਾਨ
ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ਦੇ ਸੰਚਾਲਨ ਦੇ ਕਬਜ਼ੇ ਨੂੰ ਲੈ ਕੇ ਅੱਜ ਸਵੇਰੇ ਪੁਲਸ ਅਤੇ ਨਿਹੰਗ ਸਿੰਘਾਂ ਵਿਚਾਲੇ ਫਾਇਰਿੰਗ ਹੋਈ ਸੀ। ਸ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8