ਹਾਈਵੇਅ ਜਾਮ ਕਰਨ ਵਾਲੇ ਕਿਸਾਨਾਂ ਨੂੰ CM ਮਾਨ ਦੀ ਨਸੀਹਤ!

Sunday, Oct 27, 2024 - 11:29 AM (IST)

ਚੰਡੀਗੜ੍ਹ : ਮੁੱਖ ਮੰਤਰੀ ਮਾਨ ਨੇ ਸਾਰੀਆਂ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੜਕਾਂ ਜਾਂ ਹਾਈਵੇਅ ਜਾਮ ਨਾ ਕਰਨ ਕਿਉਂਕਿ ਇਸ ਨਾਲ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਮੱਸਿਆਵਾਂ ਦਾ ਪਤਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ 'ਚ ਝੋਨਾ ਆ ਰਿਹਾ ਹੈ ਅਤੇ ਖ਼ਰੀਦ ਹੋ ਰਹੀ ਹੈ। ਇਸ ਤੋਂ ਇਲਾਵਾ ਆੜ੍ਹਤੀਆਂ ਦੇ ਮਸਲੇ ਹੱਲ ਹੋ ਰਹੇ ਹਨ।

ਇਹ ਵੀ ਪੜ੍ਹੋ : ਸ਼ਹਿਰ 'ਚ ਮੰਡਰਾ ਰਿਹੈ ਇਸ ਬੀਮਾਰੀ ਦਾ ਖ਼ਤਰਾ, ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ

ਉਨ੍ਹਾਂ ਕਿਹਾ ਕਿ ਸਿਰਫ ਸ਼ੈੱਲਰਾਂ ਦੀ ਸਮੱਸਿਆ ਹੈ, ਜੋ ਕਿ ਕੇਂਦਰ ਸਰਕਾਰ ਨਾਲ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੀਜ਼ਨ ਦੇ ਚੱਲਦਿਆਂ ਲੋਕਾਂ ਦੀ ਅਸੁਵਿਧਾ ਦਾ ਕਾਰਨ ਬਣ ਰਿਹਾ ਅੰਦੋਲਨ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਮਿੱਲ ਮਾਲਕਾਂ ਦੀ ਉਪਜ ਦੀ ਚੁਕਾਈ ਨਹੀਂ ਕੀਤੀ ਤਾਂ ਸੂਬਾ ਸਰਕਾਰ ਆਪਣੇ ਪੱਧਰ 'ਤੇ ਇਸ ਦਾ ਹੱਲ ਕਰੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਝੋਨੇ ਦੀ ਲਿਫ਼ਟਿੰਗ ਨੇ ਫੜ੍ਹੀ ਰਫ਼ਤਾਰ, ਜਾਣੋ 6 ਦਿਨਾਂ 'ਚ ਕਿੰਨਾ ਹੋਇਆ ਵਾਧਾ

ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ। ਦੱਸਣਯੋਗ ਹੈ ਕਿ ਝੋਨੇ ਦੀ ਫ਼ਸਲ ਨੂੰ ਲੈ ਕੇ ਸੂਬੇ ਦੇ ਕਿਸਾਨਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਧਰਨੇ ਲਾਏ ਜਾ ਰਹੇ ਹਨ ਅਤੇ ਸੂਬੇ ਦੇ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਰਹੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News