ਪੰਚਾਇਤੀ ਚੋਣਾਂ 'ਤੇ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ CM ਮਾਨ ਦਾ ਟਵੀਟ
Monday, Oct 14, 2024 - 06:19 PM (IST)
ਚੰਡੀਗੜ੍ਹ : ਪੰਜਾਬ ਹਰਿਆਣਾ ਹਾਈਕੋਰਟ ਵਲੋਂ ਸਾਰੀਆਂ ਪਟੀਸ਼ਨਾਂ ਰੱਦ ਕਰਨ ਤੋਂ ਬਾਅਦ ਪੰਚਾਇਤੀ ਚੋਣਾਂ ਦਾ ਰਾਹ ਪੱਧਰ ਹੋ ਗਿਆ ਹੈ। ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਾਈਕੋਰਟ ਦਾ ਧੰਨਵਾਦ ਕੀਤਾ ਗਿਆ ਹੈ। ਮਾਨ ਨੇ ਟਵੀਟ ਕਰਦਿਆਂ ਆਖਿਆ ਹੈ ਕਿ ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ ਹੋ ਚੁੱਕਾ ਹੈ। ਕੱਲ੍ਹ 15 ਅਕਤੂਬਰ ਨੂੰ ਪੰਜਾਬ ਵਿਚ ਪੰਚਾਇਤੀ ਚੋਣਾਂ ਹੋਣਗੀਆਂ, ਮੇਰੀ ਸਾਰੇ ਪੰਜਾਬੀਆਂ ਨੂੰ ਬੇਨਤੀ ਹੈ ਕੱਲ੍ਹ 15 ਅਕਤੂਬਰ ਨੂੰ ਅਮਨ ਸ਼ਾਂਤੀ ਨਾਲ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਵੋਟਾਂ ਪਾਓ ਅਤੇ ਆਪੋ-ਆਪਣੇ ਪਿੰਡਾਂ ਦੇ ਚੰਗੇ ਨੁਮਾਇੰਦੇ ਚੁਣੋ।
ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ, ਸਾਰੀਆਂ ਪਟੀਸ਼ਨਾਂ ਰੱਦ
ਮਾਨ ਨੇ ਕਿਹਾ ਕਿ ਤੁਹਾਡੇ ਵੱਲੋਂ ਚੁਣੇ ਹੋਏ ਨੁਮਾਇੰਦੇ ਹੀ ਤੁਹਾਡੇ ਪਿੰਡਾਂ ਦੇ ਵਿਕਾਸ ਵਿਚ ਯੋਗਦਾਨ ਪਾਉਣਗੇ। ਪੰਚਾਇਤੀ ਚੋਣਾਂ ਵਈ ਜਿੰਨੇ ਵੀ ਉਮੀਦਵਾਰ ਮੈਂਬਰ ਜਾਂ ਸਰਪੰਚ ਚੋਣਾਂ ਲੜ ਰਹੇ ਹਨ, ਸਭ ਨੂੰ ਮੇਰੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।
ਇਹ ਵੀ ਪੜ੍ਹੋ : ਪਟਿਆਲਾ ਦੇ ਸ਼ਮਸ਼ਾਨਘਾਟ 'ਚ ਹੈਰਾਨ ਕਰਨ ਵਾਲੀ ਘਟਨਾ, ਅਸਥ ਚੁਗਣ ਗਏ ਪਰਿਵਾਰ ਦੇ ਉਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e