ਪੰਜਾਬ 'ਚ ਬਿਜਲੀ ਦਰਾਂ 'ਚ ਹੋਏ ਵਾਧੇ 'ਤੇ CM ਮਾਨ ਦਾ ਵੱਡਾ ਬਿਆਨ
Monday, May 15, 2023 - 02:19 PM (IST)
ਚੰਡੀਗੜ੍ਹ : ਪੰਜਾਬ ਵਿੱਚ ਹਾਲ ਹੀ 'ਚ ਬਿਜਲੀ ਦਰਾਂ 'ਚ ਵਾਧਾ ਕੀਤਾ ਗਿਆ ਹੈ, ਜਿਸ ਦੇ ਹੁਕਮ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਜਾਰੀ ਕੀਤੇ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਬਿਜਲੀ ਦਰਾਂ 'ਚ ਕੀਤੇ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ। ਇਸ ਦਾ ਆਮ ਲੋਕਾਂ 'ਤੇ ਕੋਈ ਵੀ ਬੋਝ ਨਹੀਂ ਪਵੇਗਾ। 600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ 'ਤੇ ਇਸ ਦਾ ਅਸਰ ਨਹੀਂ ਪਵੇਗਾ।
ਇਹ ਵੀ ਪੜ੍ਹੋ- ਪੰਜਾਬ ’ਚ ਮਹਿੰਗੀ ਹੋਈ ਬਿਜਲੀ, ਨਵੀਂ ਦਰਾਂ ਕੀਤੀਆਂ ਗਈਆਂ ਜਾਰੀ
ਦੱਸ ਦੇਈਏ ਕਿ ਜਾਰੀ ਹੁਕਮਾਂ ਮੁਤਾਬਕ ਘਰੇਲੂ ਖਪਤਕਾਰਾਂ ਲਈ 2 ਕਿਲੋਵਾਟ ਲੋਡ ਤੱਕ ਵਾਲੇ ਖਪਤਕਾਰਾਂ ਪਹਿਲੇ 100 ਯੂਨਿਟ ਲਈ ਦਰ 3.49 ਰੁਪਏ ਤੋਂ ਵਧਾ ਕੇ 4.19 ਰੁਪਏ ਪ੍ਰਤੀ ਯੂਨਿਟ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਫਿਕਸ ਚਾਰਜਿਜ਼ ਵੀ 35 ਰੁਪਏ ਤੋਂ ਵਧਾ ਕੇ 50 ਰੁਪਏ ਪ੍ਰਤੀ ਕਿਲੋਵਾਟ ਕਰ ਦਿੱਤੇ ਗਏ ਹਨ। 101 ਤੋਂ 300 ਯੂਨਿਟ ਤੱਕ ਦਰ 5.84 ਰੁਪਏ ਤੋਂ ਵਧਾ ਕੇ 6.64 ਰੁਪਏ ਪ੍ਰਤੀ ਯੂਨਿਟ ਕੀਤੇ ਗਏ ਹਨ ਤੇ 300 ਯੂਨਿਟ ਤੋਂ ਵੱਧ ਲਈ 7.30 ਰੁਪਏ ਤੋਂ ਵਧਾ ਕੇ 7.75 ਰੁਪਏ ਪ੍ਰਤੀ ਯੂਨਿਟ ਦਰ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪ੍ਰੇਮ ਸੰਬੰਧਾਂ ਤੋਂ ਖਫ਼ਾ ਪਿਓ-ਪੁੱਤ ਨੇ ਧੀ ਨੂੰ ਦਿੱਤੀ ਦਰਦਨਾਕ ਮੌਤ, ਪ੍ਰੇਮੀ ਦੇ ਹੋਏ ਕਤਲ ਮਗਰੋਂ ਖੁੱਲ੍ਹੇ ਵੱਡੇ ਭੇਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।