CM ਮਾਨ ਦੀ ਪਤਨੀ ਦਾ ਅੱਜ ਹੈ ਜਨਮਦਿਨ, ਟਵੀਟ ਰਾਹੀਂ ਇਸ ਅੰਦਾਜ਼ 'ਚ ਕੀਤਾ Wish
Monday, Nov 28, 2022 - 03:27 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਦਾ ਅੱਜ ਜਨਮਦਿਨ ਹੈ। ਸੋਸ਼ਲ ਮੀਡੀਆ ਰਾਹੀਂ ਮੁੱਖ ਮੰਤਰੀ ਮਾਨ ਨੇ ਆਪਣੀ ਪਤਨੀ ਨੂੰ ਜਨਮਦਿਨ ਦੇ ਮੌਕੇ 'ਤੇ ਵਧਾਈ ਦਿੰਦੇ ਹੋਏ ਟਵੀਟ ਕੀਤਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਮਾਨ ਸਰਕਾਰ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ
ਉਨ੍ਹਾਂ ਨੇ ਆਪਣੇ ਟਵੀਟ 'ਚ ਪਤਨੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਹਨ ਅਤੇ ਲਿਖਿਆ ਹੈ ਕਿ ਪੰਜਾਬ ਦੀ ਸੇਵਾ ਕਰਨ ਦੇ ਮੇਰੇ ਇਰਾਦੇ ਅਤੇ ਸਫ਼ਰ 'ਚ ਤੁਸੀਂ ਹਮੇਸ਼ਾ ਮੇਰੇ ਹਮਸਫ਼ਰ ਬਣੇ ਰਹੋ। ਵਾਹਿਗੁਰੂ ਤੰਦਰੁਸਤੀ ਬਖ਼ਸ਼ੇ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਦਾ ਵਿਆਹ ਬੀਤੀ 7 ਜੁਲਾਈ ਨੂੰ ਚੰਡੀਗੜ੍ਹ 'ਚ ਸਿੱਖ ਰੀਤੀ-ਰਿਵਾਜ਼ਾਂ ਨਾਲ ਹੋਇਆ ਸੀ। ਗੁਰਪ੍ਰੀਤ ਕੌਰ ਪੇਸ਼ੇ ਤੋਂ ਡਾਕਟਰ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ