CM ਮਾਨ ਦੀ ਪਤਨੀ ਨੇ ਲਾਇਆ ''ਜਨਤਾ ਦਰਬਾਰ'', ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
Tuesday, Jul 02, 2024 - 06:29 PM (IST)
ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ 'ਚ ਜ਼ਿਮਨੀ ਚੋਣ ਲਈ ਕਿਰਾਏ ’ਤੇ ਲਏ ਘਰ 'ਚ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਉਨ੍ਹਾਂ ਦੀ ਗੈਰ ਹਾਜ਼ਰੀ 'ਚ ਕੈਂਪ ਆਫ਼ਿਸ ਦਾ ਕੰਮ ਸੰਭਾਲ ਲਿਆ ਹੈ। ਮੁੱਖ ਮੰਤਰੀ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਨੇ ਅੱਜ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ।
ਇਹ ਵੀ ਪੜ੍ਹੋ- ਲੋਕ ਸਭਾ 'ਚ ਅੰਮ੍ਰਿਤਪਾਲ ਦੇ ਹੱਕ 'ਚ ਬੋਲੇ ਹਰਸਿਮਰਤ ਬਾਦਲ, ਆਖੀਆਂ ਵੱਡੀਆਂ ਗੱਲਾਂ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪਹਿਲੀ ਵਾਰ ਨਹੀਂ ਹੈ ਕਿ ਮੁੱਖ ਮੰਤਰੀ ਮਾਨ ਦੀ ਗੈਰ-ਹਾਜ਼ਰੀ ਵਿੱਚ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵੱਲੋਂ ਕੰਮਕਾਜ ਸੰਭਾਲਿਆ ਗਿਆ ਹੋਵੇ। ਸੰਗਰੂਰ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੌਰਾਨ ਵੀ ਸਾਰਾ ਕੰਮ ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਸੰਭਾਲਿਆ ਸੀ। ਅੱਜ ਵੀ ਉਨ੍ਹਾਂ ਜਲੰਧਰ ਵਿੱਚ ਮੁੱਖ ਮੰਤਰੀ ਨਿਵਾਸ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਇਸ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਸਨ। ਦੱਸ ਦੇਈਏ ਜਲੰਧਰ 'ਚ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਉਹ ਹਫ਼ਤੇ ਵਿੱਚ ਦੋ ਦਿਨ ਇਸ ਕੈਂਪ ਆਫਿਸ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ।
ਇਹ ਵੀ ਪੜ੍ਹੋ- SHO ਤੇ ASI ਦੀ ਵਾਇਰਲ ਆਡੀਓ ਨੇ ਮਚਾਈ ਤਰਥੱਲੀ, DGP ਦਾ ਨਾਂ ਲੈ ਕੇ ਆਖੀ ਵੱਡੀ ਗੱਲ (ਵੀਡੀਓ)
ਮੁੱਖ ਮੰਤਰੀ ਮਾਨ ਦਾ ਨਵਾਂ ਘਰ ਸਿਰਫ਼ ਉਪ ਚੋਣਾਂ ਤੱਕ ਹੀ ਨਹੀਂ, ਸਗੋਂ 2027 ਦੀਆਂ ਵਿਧਾਨ ਸਭਾ ਚੋਣਾਂ ਤੱਕ ਰਹੇਗਾ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਨ ਹਫ਼ਤੇ ਵਿੱਚ 2 ਦਿਨ ਇਸ ਘਰ ਵਿੱਚ ਰਹਿਣਗੇ। ਦੱਸ ਦੇਈਏ ਕਿ ਲੋਕ ਸਭਾ ਜ਼ਿਮਨੀ ਚੋਣਾਂ ਦੌਰਾਨ ਮੁੱਖ ਮੰਤਰੀ ਮਾਨ ਅਤੇ ਉਨ੍ਹਾਂ ਦੀ ਟੀਮ ਹੋਟਲਾਂ 'ਚ ਰੁਕੀ ਸੀ ਪਰ ਇਸ ਵਾਰ ਉਪ ਚੋਣਾਂ ਲਈ ਮੁੱਖ ਮੰਤਰੀ ਮਾਨ ਨੇ ਜਲੰਧਰ 'ਚ ਕਿਰਾਏ 'ਤੇ ਮਕਾਨ ਲੈਣ ਦਾ ਫੈਸਲਾ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8