CM ਮਾਨ ਨੇ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜਵਾਨ ਦੀ ਸ਼ਹਾਦਤ ਨੂੰ ਕੀਤਾ ਸਲਾਮ
Wednesday, Jun 12, 2024 - 04:15 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਵਿਖੇ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜਵਾਨ ਲਈ ਦੁੱਖ ਜਤਾਇਆ ਹੈ। ਉਨ੍ਹਾਂ ਨੇ ਐਕਸ 'ਤੇ ਲਿਖਿਆ ਕਿ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਵਿਖੇ ਅੱਤਵਾਦੀ ਹਮਲੇ ਦੌਰਾਨ ਸੀ. ਆਰ. ਪੀ. ਐੱਫ. ਦੇ ਇਕ ਜਵਾਨ ਦੇ ਸ਼ਹੀਦ ਅਤੇ 2 ਜਵਾਨਾਂ ਦੇ ਜ਼ਖਮੀ ਹੋਣ ਦੀ ਦੁਖ਼ਦ ਸੂਚਨਾ ਮਿਲੀ। ਅੱਤਵਾਦੀਆਂ ਨੇ ਫ਼ੌਜ ਦੇ ਆਪਰੇਟਿੰਗ ਬੇਸ ਨੂੰ ਨਿਸ਼ਾਨਾ ਬਣਾ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ CM ਮਾਨ ਦਾ ਵੱਡਾ ਸੁਨੇਹਾ, ਖ਼ੁਦ ਹੀ ਸੁਣ ਲਓ (ਵੀਡੀਓ)
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਅਤੇ ਜ਼ਖਮੀ ਹੋਏ ਜਵਾਨਾਂ ਦੇ ਦੇਸ਼ ਖ਼ਾਤਰ ਹੌਂਸਲੇ ਅਤੇ ਜਜ਼ਬੇ ਨੂੰ ਦਿਲੋਂ ਸਲਾਮ ਅਤੇ ਨਾਲ ਹੀ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਅੱਗੇ ਜ਼ਖਮੀ ਹੋਏ ਜਵਾਨਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਦੱਸ ਦਈਏ ਜੰਮੂ-ਕਸ਼ਮੀਰ ਦੇ ਰਿਆਸੀ 'ਚ 9 ਜੂਨ ਨੂੰ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਤੋਂ ਬਾਅਦ ਕਠੂਆ ਅਤੇ ਡੋਡਾ 'ਚ ਲਗਾਤਾਰ 2 ਅੱਤਵਾਦੀ ਹਮਲੇ ਹੋਏ।
ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਦੇ ਕਹਿਰ ਨੇ ਲਈਆਂ 2 ਹੋਰ ਜਾਨਾਂ, ਆਉਣ ਵਾਲੇ ਦਿਨਾਂ ਲਈ Alert ਜਾਰੀ
ਕਠੂਆ ਦੇ ਹੀਰਾਨਗਰ ਇਲਾਕੇ 'ਚ ਮੰਗਲਵਾਰ ਰਾਤ ਤੋਂ ਚੱਲ ਰਿਹਾ ਮੁਕਾਬਲਾ ਬੁੱਧਵਾਰ ਦੁਪਹਿਰ ਦੂਜੇ ਅੱਤਵਾਦੀ ਦੇ ਮਾਰੇ ਜਾਣ ਨਾਲ ਖ਼ਤਮ ਹੋ ਗਿਆ। ਇਸ ਮੁਕਾਬਲੇ 'ਚ ਜ਼ਖਮੀ ਸੀ. ਆਰ. ਪੀ. ਐੱਫ. ਜਵਾਨ ਵੀ ਹਸਪਤਾਲ 'ਚ ਇਲਾਜ ਦੌਰਾਨ ਸ਼ਹੀਦ ਹੋ ਗਿਆ ਹੈ। ਦੂਜੇ ਪਾਸੇ ਡੋਡਾ 'ਚ ਭਾਰਤੀ ਫ਼ੌਜ ਅਤੇ ਜੰਮੂ-ਕਸ਼ਮੀਰ ਪੁਲਸ ਦੇ ਅਸਥਾਈ ਸੰਯੁਕਤ ਸੰਚਾਲਨ ਅੱਡੇ 'ਤੇ ਹਮਲੇ ਤੋਂ ਬਾਅਦ ਸ਼ੁਰੂ ਹੋਇਆ ਮੁਕਾਬਲਾ ਅਜੇ ਵੀ ਜਾਰੀ ਹੈ। ਇਸ ਅੱਤਵਾਦੀ ਹਮਲੇ 'ਚ ਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8