CM ਮਾਨ ਨੇ ਸੰਗਰੂਰ ਵਾਸੀਆਂ ਨੂੰ ਦਿੱਤੇ ਖ਼ਾਸ ਤੋਹਫ਼ੇ
Monday, Aug 11, 2025 - 04:57 PM (IST)

ਸੰਗਰੂਰ (ਵੈੱਬ ਡੈਸਕ): ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਲੋਕਾਂ ਨੂੰ ਵੱਡੇ ਤੋਹਫ਼ੇ ਦਿੱਤੇ। ਉਨ੍ਹਾਂ ਨੇ ਸਰਕਾਰੀ ਨਰਸਿੰਗ ਟ੍ਰੇਨਿੰਗ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਸੁਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨੈਂਸ ਦਾ ਵੀ ਉਦਘਾਟਨ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 14 ਅਗਸਤ ਲਈ ਵੱਡਾ ਐਲਾਨ! ਪੜ੍ਹੋ ਪੂਰੀ ਖ਼ਬਰ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ 7 ਕਰੋੜ 81 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਨਰਸਿੰਗ ਟ੍ਰੇਨਿੰਗ ਸਕੂਲ ਦੀ ਨਵੀਂ ਇਮਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਸ ਨਰਸਿੰਗ ਸਕੂਲ ਦੀ ਸਥਾਪਨਾ ਨਾਲ ਜਿੱਥੇ ਇਲਾਕੇ ਦੇ ਬੱਚਿਆਂ ਨੂੰ ਫ਼ਾਇਦਾ ਹੋਵੇਗਾ ਉੱਥੇ ਹੀ ਪੇਂਡੂ ਖੇਤਰ ਦੇ ਵਿਦਿਆਰਥੀ ਵੀ ਦੂਰ-ਦੁਰਾਡੇ ਜਾਣ ਦੀ ਬਜਾਏ ਇੱਥੇ ਹੀ ਨਰਸਿੰਗ ਦੀ ਪੜ੍ਹਾਈ ਕਰ ਸਕਣਗੇ। ਜਲਦੀ ਹੀ ਤੁਹਾਨੂੰ ਪੰਜਾਬ ਵਿਚ ਮੈਡੀਕਲ ਦੀ ਪੜ੍ਹਾਈ ਲਈ ਹੋਰ ਨਵੇਂ ਸ਼ਾਨਦਾਰ ਸਕੂਲ ਅਤੇ ਕਾਲਜ ਦੇਖਣ ਨੂੰ ਮਿਲਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡਾਂ ਬਾਰੇ CM ਮਾਨ ਦਾ ਵੱਡਾ ਐਲਾਨ, ਅਗਲੇ ਮਹੀਨੇ ਤੋਂ...
ਉਨ੍ਹਾਂ ਦੱਸਿਆ ਕਿ ਸੁਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨੈਂਸ ਨੂੰ 3 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਗਿਆ ਹੈ। ਇਹ ਸਕੂਲ ਜ਼ਿਲ੍ਹੇ ਦੇ ਹੋਣਹਾਰ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਅਤੇ ਬਹੁਪੱਖੀ ਵਿਕਾਸ ਕਰਕੇ ਉਨ੍ਹਾਂ ਨੂੰ ਚੰਗੇ ਤੇ ਕਾਮਯਾਬ ਇਨਸਾਨ ਬਣਾਉਣ 'ਚ ਅਹਿਮ ਰੋਲ ਅਦਾ ਕਰੇਗਾ। ਸਾਡਾ ਮਕਸਦ ਬੱਚਿਆਂ ਨੂੰ ਵਧੀਆ ਅਤੇ ਉੱਚ ਪੱਧਰੀ ਸਿੱਖਿਆ ਦੇਣਾ ਹੈ ਤਾਂ ਜੋ ਉਹ ਪੜ੍ਹ-ਲਿਖ ਕੇ ਮਾਪਿਆਂ, ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਸਿੱਖਿਆ ਦੇ ਖੇਤਰ ‘ਚ ਇਹ ਕ੍ਰਾਂਤੀ ਇਸੇ ਤਰ੍ਹਾਂ ਜਾਰੀ ਰਹੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8