SC ਭਾਈਚਾਰੇ ਦੇ ਲੋਕਾਂ ਦਾ 67.84 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ’ਤੇ ਪਰਿਵਾਰਾਂ ਨੇ CM ਮਾਨ ਦਾ ਕੀਤਾ ਧੰਨਵਾਦ

Tuesday, Jun 10, 2025 - 08:45 AM (IST)

SC ਭਾਈਚਾਰੇ ਦੇ ਲੋਕਾਂ ਦਾ 67.84 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ’ਤੇ ਪਰਿਵਾਰਾਂ ਨੇ CM ਮਾਨ ਦਾ ਕੀਤਾ ਧੰਨਵਾਦ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ): SC ਭਾਈਚਾਰੇ ਨੇ 67.84 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ’ਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਮਜ਼ੋਰ ਤੇ ਪੱਛੜੇ ਵਰਗਾਂ ਦੀ ਭਲਾਈ ਲਈ ਸੁਹਿਰਦਤਾ ਨਾਲ ਜੁਟੀ ਹੋਈ ਹੈ ਤੇ ਇਸ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸਰਕਾਰ ਆਮ ਆਦਮੀ ਨੂੰ ਹੋਰ ਵਧੇਰੇ ਸਮਰੱਥ ਬਣਾਉਣ ਲਈ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ। ਸਰਕਾਰ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਤੇ ਪੱਛੜੇ ਵਰਗਾਂ ਦੀ ਮਦਦ ਲਈ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਟ੍ਰੈਫ਼ਿਕ ਚਾਲਾਨ ਕੱਟੇ ਜਾਣ 'ਤੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਅਮੀਰ ਲੋਕਾਂ ਦੇ ਕਰਜ਼ੇ ਮੁਆਫ਼ ਕੀਤੇ ਜਾਂਦੇ ਸਨ, ਜਦ ਕਿ ਗਰੀਬ ਲੋਕਾਂ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾਂਦੀ ਸੀ। ਪੰਜਾਬ ਦੇ ਇਤਿਹਾਸ ’ਚ ਪਹਿਲੀ ਵਾਰ ਸੂਬੇ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਨੂੰ ਇਹ ਰਾਹਤ ਮਿਲੀ ਹੈ। ਇਹ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਪਹਿਲੀ ਵਾਰ ਸੂਬੇ ਦਾ ਬਜਟ ਆਮ ਆਦਮੀ ਦੀ ਭਲਾਈ ਲਈ ਰੱਖਿਆ ਗਿਆ ਹੈ। ਸਰਕਾਰ ਸਰਕਾਰੀ ਖਜ਼ਾਨੇ ਦਾ ਇਕ-ਇਕ ਪੈਸਾ ਜਨਤਕ ਭਲਾਈ ’ਤੇ ਖਰਚ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਨਾਲ ਤਕਰੀਬਨ 4800 ਪਰਿਵਾਰਾਂ ਨੂੰ ਲਾਭ ਮਿਲਿਆ ਹੈ। ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐੱਸ.ਸੀ.ਐੱਫ.ਸੀ.) ਵੱਲੋਂ 31 ਮਾਰਚ, 2020 ਤੱਕ ਵੰਡੇ ਗਏ ਕਰਜ਼ਿਆਂ ’ਤੇ ਲੀਕ ਫੇਰ ਦਿੱਤੀ ਗਈ ਹੈ। ਇਹ ਮੁਆਫ਼ੀ ਪੀ.ਐੱਸ.ਸੀ.ਐੱਫ.ਸੀ. ਵੱਲੋਂ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐੱਸ. ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ-ਲੋੜੀਂਦੀ ਰਾਹਤ ਮਿਲੀ ਹੈ। ਇਸ ਕਦਮ ਨਾਲ ਕੁੱਲ 4,727 ਕਰਜ਼ਦਾਰਾਂ ਨੂੰ 67.84 ਕਰੋੜ ਰੁਪਏ ਦੀ ਕੁੱਲ ਰਕਮ ਦਾ ਲਾਭ ਹੋਵੇਗਾ। ਕੁੱਲ 4,727 ਕਰਜ਼ਦਾਰ ਸਨ, ਜਿਨ੍ਹਾਂ ’ਚ 4,685 ਡਿਫਾਲਟ ਕਰਜ਼ਦਾਰ ਅਤੇ 42 ਰੈਗੂਲਰ ਕਰਜ਼ਦਾਰ ਹਨ, ਇਸ ਕਰਜ਼ਾ ਮੁਆਫ਼ੀ ਯੋਜਨਾ ਹੇਠ ਆਉਣਗੇ। ਜਿਨ੍ਹਾਂ ਕਰਜ਼ਦਾਰਾਂ ਨੇ ਪਹਿਲਾਂ ਵੀ ਕਰਜ਼ਾ ਮੁਆਫੀ ਸਕੀਮਾਂ ਲਾਭ ਪ੍ਰਾਪਤ ਕੀਤਾ ਹੈ, ਉਹ ਵੀ ਇਸ ਮੁਆਫੀ ਸਕੀਮ ਦਾ ਲਾਭ ਲੈਣ ਲਈ ਯੋਗ ਮੰਨੇ ਜਾਣਗੇ।

ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਤੋਂ ਬਾਅਦ ਪੀ.ਐੱਸ.ਸੀ.ਐੱਫ.ਸੀ. ਦੇ ਨਿਯਮਾਂ ਤਹਿਤ ਕਰਜ਼ਾ ਲੈਣ ਵਾਲਿਆਂ ਵਿਰੁੱਧ ਰਿਕਵਰੀ ਲਈ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਵੇਗੀ। ਕੱਟ-ਆਫ ਮਿਤੀ ਤੱਕ ਉਨ੍ਹਾਂ ਦੇ ਖਾਤਿਆਂ ਨੂੰ ਪੂਰੀ ਤਰ੍ਹਾਂ ਸੈਟਲ ਮੰਨਿਆ ਜਾਵੇਗਾ।

ਉਨ੍ਹਾਂ ਕਿਹਾ ਕਿ 2011 ਦੀ ਜਨਗਣਨਾ ਅਨੁਸਾਰ ਅਨੁਸੂਚਿਤ ਜਾਤੀ ਭਾਈਚਾਰੇ ਦੀ ਵਸੋਂ ਪੰਜਾਬ ਦੀ ਕੁੱਲ ਵਸੋਂ ਦੀ 31.94 ਫੀਸਦੀ ਹੈ। ਇਸ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਨੇ ਆਪਣੀ ਆਰਥਿਕ ਤਰੱਕੀ ਦੇ ਮੰਤਵ ਨਾਲ ਸਵੈ-ਰੁਜ਼ਗਾਰ ਦਾ ਉੱਦਮ ਸਥਾਪਤ ਕਰਨ ਲਈ ਪੀ.ਐੱਸ.ਸੀ.ਐੱਫ.ਸੀ. ਤੋਂ ਕਰਜ਼ਾ ਲਿਆ ਸੀ। ਕੁਝ ਕਰਜ਼ਦਾਰ ਵੱਸੋਂ ਬਾਹਰੀ ਹਾਲਾਤਾਂ ਕਾਰਨ ਕਰਜ਼ਾ ਵਾਪਸ ਕਰਨ ਵਿਚ ਅਸਮਰੱਥ ਰਹੇ ਹਨ, ਜਿਸ ਕਰਕੇ ਉਹ ਡਿਫਾਲਟ ਹੋ ਗਏ। ਇਸ ਮੁਆਫ਼ੀ ਸਕੀਮ ਦੇ ਲਾਗੂ ਹੋਣ ਨਾਲ ਅਨੁਸੂਚਿਤ ਜਾਤੀ ਭਾਈਚਾਰੇ ਦੇ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਅਤੇ ਦਿਵਿਆਂਗ ਵਰਗ ਦੇ 4,727 ਲਾਭਪਾਤਰੀਆਂ ਨੂੰ 67.84 ਕਰੋੜ ਦੀ ਰਾਹਤ ਮਿਲੇਗੀ, ਜਿਸ ਵਿਚ 30.02 ਕਰੋੜ ਰੁਪਏ ਮੂਲ ਰਕਮ, 22.95 ਕਰੋੜ ਰੁਪਏ ਵਿਆਜ ਅਤੇ 14.87 ਕਰੋੜ ਰੁਪਏ ਦਾ ਦੰਡ ਵਿਆਜ ਸ਼ਾਮਲ ਹੈ (ਜੋ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਹੈ)। ਸਰਕਾਰ ਦਾ ਇਹ ਉਪਰਾਲਾ ਉਨ੍ਹਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਅਤੇ ਸਮਾਜ ’ਚ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣ ’ਚ ਮਦਦ ਕਰੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅਸਮਾਨੋਂ ਵਰ੍ਹ ਰਹੀ ਅੱਗ! ਲੂ ਨੇ ਲਈ ਵਿਅਕਤੀ ਦੀ ਜਾਨ; ਪੜ੍ਹੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

ਉਨ੍ਹਾਂ ਕਿਹਾ ਕਿ ਇਸ ਮੁਆਫ਼ੀ ਸਕੀਮ ਤਹਿਤ ਲਾਭਪਾਤਰੀ ਆਪਣੇ ਪਰਿਵਾਰਾਂ ਦੀ ਸਹਾਇਤਾ ਲਈ ਨਵੇਂ ਉੱਦਮ ਵਾਸਤੇ ਮੁਕਤ ਵਿੱਤੀ ਸਰੋਤਾਂ ਦੀ ਵਰਤੋਂ ਕਰ ਸਕਣਗੇ। ਇਸ ਕਦਮ ਨੇ ਦਹਾਕਿਆਂ ਤੋਂ ਕਰਜ਼ੇ ਦੇ ਬੋਝ ਹੇਠ ਦੱਬੇ ਪਰਿਵਾਰਾਂ ਲਈ ਰਾਹਤ ਅਤੇ ਮਾਣ-ਸਨਮਾਨ ਵਾਲਾ ਜੀਵਨ ਜਿਉਣ ਦੀ ਨਵੀਂ ਸ਼ੁਰੂਆਤ ਕੀਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News