ਪੰਜਾਬ ਦੇ 36 ਅਧਿਆਪਕ ਅੱਜ ਜਾਣਗੇ ਸਿੰਗਾਪੁਰ, CM ਮਾਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ (ਤਸਵੀਰਾਂ)

02/04/2023 10:18:47 AM

ਚੰਡੀਗੜ੍ਹ : ਪੰਜਾਬ ਦੇ 36 ਅਧਿਆਪਕ ਪੜ੍ਹਾਈ ਦੀ ਆਧੁਨਿਕ ਤਕਨੀਕ ਦੀ ਟ੍ਰੇਨਿੰਗ ਲਈ ਅੱਜ ਸਿੰਗਾਪੁਰ ਰਵਾਨਾ ਹੋ ਰਹੇ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ। ਚੰਡੀਗੜ੍ਹ ਤੋਂ ਸਿੰਗਾਪੁਰ ਜਾਣ ਵਾਲੇ ਅਧਿਆਪਕਾਂ ਦੀ ਬੱਸ ਦਿੱਲੀ ਹਵਾਈ ਅੱਡੇ ਲਈ ਰਵਾਨਾ ਹੋ ਗਈ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਐਲਾਨ ਕੀਤਾ ਸੀ ਕਿ ਉਹ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿੰਗਾਪੁਰ ਭੇਜਣਗੇ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਇਲੈਕਟ੍ਰਿਕ ਵਾਹਨ ਪਾਲਿਸੀ ਨੂੰ ਦਿੱਤੀ ਗਈ ਮਨਜ਼ੂਰੀ

ਇਹ ਅਧਿਆਪਕ ਅੱਜ ਸਿੰਗਾਪੁਰ ਲਈ ਰਵਾਨਾ ਹੋ ਗਏ ਹਨ, ਜੋ ਕਿ 6 ਤੋਂ 10 ਫਰਵਰੀ ਤੱਕ ਸਿੰਗਾਪੁਰ 'ਚ ਪ੍ਰੋਫੈਸ਼ਨਲ ਟੀਚਿੰਗ ਟ੍ਰੇਨਿੰਗ ਸੈਮੀਨਾਰ 'ਚ ਸ਼ਾਮਲ ਹੋਣਗੇ। 11 ਫਰਵਰੀ ਨੂੰ ਅਧਿਆਪਕਾਂ ਦਾ ਇਹ ਬੈਚੇ ਵਾਪਸ ਆ ਜਾਵੇਗਾ। ਇੱਥੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਸਿੱਖਿਆ ਕ੍ਰਾਂਤੀ ਦੇ ਮੋਹਰੀ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲ ਕਦਮੀ ਅਧਿਆਪਕਾਂ ਦੀ ਵਿਦੇਸ਼ੀ ਸਿਖਲਾਈ ਲਈ ਸੂਬਾਈ ਯੋਜਨਾ ਦਾ ਹਿੱਸਾ ਹੈ, ਜਿਸ ਨੂੰ ਸ਼ੁੱਕਰਵਾਰ ਨੂੰ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ, ਜਾਣੋ ਕੈਬਨਿਟ ਦੇ ਹੋਰ ਵੱਡੇ ਫ਼ੈਸਲੇ (ਵੀਡੀਓ)

ਇਸ ਦਾ ਮਕਸਦ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨਾ ਹੈ ਤਾਂ ਜੋ ਉਹ ਬਿਹਤਰੀਨ ਸੇਵਾਵਾਂ ਪ੍ਰਦਾਨ ਕਰ ਸਕਣ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਕਦਮ ਦਾ ਇੱਕੋ-ਇੱਕ ਮਕਸਦ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨਵੈਂਟ ਦੇ ਆਪਣੇ ਪੜ੍ਹੇ-ਲਿਖੇ ਹਾਣੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣਾ ਅਤੇ ਜੀਵਨ ਵਿੱਚ ਕਾਮਯਾਬ ਬਣਾਉਣਾ ਹੈ। 

ਮੁੱਖ ਮੰਤਰੀ ਨੇ ਦੁਹਰਾਇਆ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ, ਜੋ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕ ਸਕਦੇ ਹਨ। ਇਸ ਲਈ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਮਿਆਰੀ ਸਿਖਲਾਈ ਯਕੀਨੀ ਬਣਾ ਕੇ ਉਨ੍ਹਾਂ ਦੇ ਅਧਿਆਪਨ ਦੇ ਹੁਨਰ ਨੂੰ ਨਿਖਾਰਨ ਦਾ ਫ਼ੈਸਲਾ ਕੀਤਾ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita