ਝਾਰਖੰਡ ਦੇ ਸਾਬਕਾ CM ਸ਼ਿਬੂ ਸੋਰੇਨ ਦੇ ਦੇਹਾਂਤ ''ਤੇ CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
Monday, Aug 04, 2025 - 02:01 PM (IST)

ਚੰਡੀਗੜ੍ਹ: ਅੱਜ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਦੇਹਾਂਤ ਹੋ ਗਿਆ। ਇਸ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਸ਼ਿਬੂ ਸੋਰੇਨ ਵੱਲੋਂ ਆਦਿਵਾਸੀਆਂ ਦੇ ਅਧਿਕਾਰਾਂ, ਜਲ, ਜੰਗਲ, ਜ਼ਮੀਨ ਅਤੇ ਸੰਵਿਧਾਨਕ ਨਿਆਂ ਲਈ ਲੜੀ ਲੜਾਈ ਨੂੰ ਵੀ ਯਾਦ ਕੀਤਾ।
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ। ਪਰਿਵਾਰ ਅਤੇ ਸਨੇਹੀਆਂ ਨਾਲ ਅਫ਼ਸੋਸ ਪ੍ਰਗਟ ਕਰਦੇ ਹਾਂ। ਉਹਨਾਂ ਨੇ ਆਦਿਵਾਸੀਆਂ ਦੇ ਅਧਿਕਾਰਾਂ, ਜਲ, ਜੰਗਲ, ਜ਼ਮੀਨ ਅਤੇ ਸੰਵਿਧਾਨਕ ਨਿਆਂ ਲਈ ਜ਼ਿੰਦਗੀ ਭਰ ਲਈ ਲੜਾਈ ਲੜੀ। ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
— Bhagwant Mann (@BhagwantMann) August 4, 2025
ਪਰਮਾਤਮਾ ਅੱਗੇ ਅਰਦਾਸ, ਵਿੱਛੜੀ ਰੂਹ ਨੂੰ… https://t.co/3GAQ5E29ml
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡਾਂ ਬਾਰੇ ਮਾਨ ਸਰਕਾਰ ਦਾ ਨਵਾਂ ਫ਼ੈਸਲਾ! CM ਮਾਨ ਅੱਜ ਤੋਂ ਕਰਨਗੇ ਸ਼ੁਰੂਆਤ
ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ, "ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ। ਪਰਿਵਾਰ ਅਤੇ ਸਨੇਹੀਆਂ ਨਾਲ ਅਫ਼ਸੋਸ ਪ੍ਰਗਟ ਕਰਦੇ ਹਾਂ। ਉਨ੍ਹਾਂ ਨੇ ਆਦਿਵਾਸੀਆਂ ਦੇ ਅਧਿਕਾਰਾਂ, ਜਲ, ਜੰਗਲ, ਜ਼ਮੀਨ ਅਤੇ ਸੰਵਿਧਾਨਕ ਨਿਆਂ ਲਈ ਜ਼ਿੰਦਗੀ ਭਰ ਲਈ ਲੜਾਈ ਲੜੀ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਪਰਮਾਤਮਾ ਅੱਗੇ ਅਰਦਾਸ, ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਔਖੇ ਸਮੇਂ ਪਰਿਵਾਰ ਤੇ ਚਾਹੁਣ ਵਾਲਿਆਂ ਨੂੰ ਹੌਸਲਾ ਹਿੰਮਤ ਤੇ ਬਲ਼ ਬਖ਼ਸ਼ਣ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8