ਮੁੱਖ ਮੰਤਰੀ ਮਾਨ ਦਾ ਪੰਜਾਬ ਦੇ ਨੌਜਵਾਨਾਂ ਨੂੰ ਖ਼ਾਸ ਸੁਨੇਹਾ, ਵੀਡੀਓ 'ਚ ਸੁਣੋ ਕੀ ਕਿਹਾ

06/09/2023 6:37:02 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਸ਼ਲ ਮੀਡੀਆ 'ਤੇ ਲਾਇਵ ਹੋ ਕੇ ਪੰਜਾਬ ਦੇ ਨੌਜਵਾਨਾਂ ਨੂੰ ਖ਼ਾਸ ਸੁਨੇਹਾ ਦਿੱਤਾ ਅਤੇ ਪੰਜਾਬੀਆਂ ਨੂੰ ਸਰਕਾਰ ਦੀਆਂ ਰੋਜ਼ਗਾਰ ਸਬੰਧੀ ਮਿਲੀਆਂ ਪ੍ਰਾਪਤੀਆਂ ਬਾਰੇ ਵਿਚਾਰ ਸਾਂਝੇ ਕੀਤੇ। ਮਾਨ ਨੇ ਆਖਿਆ ਕਿ ਅਸੀਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਦਿਨ-ਰਾਤ ਇੱਕ ਕੀਤਾ ਹੈ, ਜਿੱਥੇ ਵੀ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ, ਅਸੀਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਤੇ ਮੈਨੂੰ ਇਹ ਦੱਸਦਿਆਂ ਬਹੁਤ ਖ਼ੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਵਾ ਸਾਲ ਦੇ ਵਿਚ 29 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਇਹ ਆਪਣੇ ਆਪ 'ਚ ਇਕ ਰਿਕਾਰਡ ਹੈ ਕਿ ਆਪਣੇ ਕਾਰਜਕਾਲ ਦੌਰਾਨ ਕਿਸੇ ਸਰਕਾਰ ਨੇ ਪਹਿਲੇ ਸਾਲ 'ਚ ਇੰਨੀਆਂ ਨੌਕਰੀਆਂ ਦਿੱਤੀਆਂ ਹੋਣ।

ਇਹ ਵੀ ਪੜ੍ਹੋ- ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਕੇ ਪਰਤ ਰਹੇ ਚੀਮਾ ਮੰਡੀ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰੀ ਦੇ ਨਾਲ ਪ੍ਰਾਈਵੇਟ ਸੈਕਟਰ 'ਚ ਵੀ ਨੌਕਰੀਆਂ ਦੇ ਮੌਕੇ ਪੈਦਾ ਕਰਨ ਦੀ ਲੋੜ ਹੈ। ਉਸ ਲਈ ਅਸੀਂ ਨਿਵੇਸ਼ਕ ਅਤੇ ਇੰਡਸਟਰੀ ਨੂੰ ਉਤਸ਼ਾਹਿਤ ਕਰ ਰਹੇ ਹਾਂ। ਸਵਾ ਸਾਲ ਵਿੱਚ ਲਗਭਗ 48 ਹਜ਼ਾਰ ਕਰੋੜ ਰੁਪਏ ਪੰਜਾਬ 'ਚ ਇਨਵੈਸਟ ਕੀਤਾ ਜਾਣਗੇ, ਜਿਸ ਨਾਲ 2 ਲੱਖ 77 ਹਜ਼ਾਰ ਨੌਕਰੀ/ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਮਾਨ ਨੇ ਆਖਿਆ ਕਿ ਸਾਡੀ ਸਰਕਾਰ ਦੀ ਇਹੋ ਸੋਚ ਹੈ ਕਿ ਜੇਕਰ ਦੇਸ਼ ਵਿੱਚ ਹੀ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਤਾਂ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਰੁਖ ਨਹੀਂ ਕਰਨਾ ਪਵੇਗਾ। 

ਇਹ ਵੀ ਪੜ੍ਹੋ- ਸੜਕ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੰਡੇ-ਕੁੜੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਨੌਕਰੀਆਂ ਦੀ ਭਾਲ 'ਚ ਜਾਂ ਫਿਰ ਕੰਮ ਲੱਭਣ ਲਈ ਵਿਦੇਸ਼ ਨਹੀਂ ਜਾਣਾ ਪਵੇਗਾ। ਮਾਨ ਨੇ ਆਖਿਆ ਕਿ ਜੇਕਰ ਇੱਥੇ ਹੀ ਵਿਸ਼ਵ ਪੱਧਰ ਦੀ ਸਿੱਖਿਆ ਹੋਵੇ, ਡਿਗਰੀਆਂ ਮਿਲਣ ਤੇ ਉਨ੍ਹਾਂ ਡਿਗਰੀਆਂ ਮੁਤਾਬਕ ਹੀ ਇੱਥੇ ਹੀ ਕੰਮ ਮਿਲਣ ਤਾਂ ਫਿਰ ਹੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕਦਾ ਹੈ। ਜਦੋਂ ਨੌਜਵਾਨਾਂ ਦੇ ਹੱਥਾਂ 'ਚ ਡਿਗਰੀਆਂ, ਫਿਰ ਨਿਯੁਕਤੀ ਪੱਤਰ, ਵੱਡੀਆਂ-ਵੱਡੀਆਂ ਨੌਕਰੀਆਂ ਤੇ ਰੋਜ਼ਗਾਰ ਦੇ ਮੌਕੇ ਪੰਜਾਬ 'ਚ ਹੀ ਪੈਦਾ ਹੋਣ ਤੇ ਪੰਜਾਬੀ ਨੌਜਵਾਨ ਗੁਰੂਆਂ-ਪੀਰਾਂ ਦੀ ਇਸ ਧਰਤੀ 'ਤੇ ਰਹਿ ਕੇ ਪੰਜਾਬ ਦੀ ਸੇਵਾ ਕਰਨ ਤੇ ਪੰਜਾਬ ਨੂੰ ਦੇਸ਼ ਦਾ ਨੰਬਰ 1 ਸੂਬਾ ਬਣਾਉਣ ਤਾਂ ਹੀ ਇਹ ਰੰਗਲਾ ਪੰਜਾਬ ਬਣੇਗਾ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News