ਸਾਨੂੰ ਪਾਣੀ ਮਿਲੇ ਤਾਂ ਅੱਗੇ ਦਈਏ, ਪਾਣੀਆਂ ਦੇ ਮੁੱਦੇ ''ਤੇ ਮੀਟਿੰਗ ਮਗਰੋਂ ਬੋਲੇ CM ਮਾਨ

Wednesday, Jul 09, 2025 - 06:01 PM (IST)

ਸਾਨੂੰ ਪਾਣੀ ਮਿਲੇ ਤਾਂ ਅੱਗੇ ਦਈਏ, ਪਾਣੀਆਂ ਦੇ ਮੁੱਦੇ ''ਤੇ ਮੀਟਿੰਗ ਮਗਰੋਂ ਬੋਲੇ CM ਮਾਨ

ਨਵੀਂ ਦਿੱਲੀ : ਦਿੱਲੀ ਵਿਖੇ ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਹੋ ਰਹੀ ਮੀਟਿੰਗ ਖ਼ਤਮ ਹੋ ਗਈ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਦਿੱਲੀ ਦੇ ਸ਼੍ਰਮ ਸ਼ਕਤੀ ਭਵਨ ਤੋਂ ਬਾਹਰ ਆ ਗਏ। ਦੱਸ ਦੇਈਏ ਕਿ ਪਾਣੀ ਨੂੰ ਲੈ ਕੇ ਅਗਲੀ ਮੀਟਿੰਗ 5 ਅਗਸਤ, 2025 ਨੂੰ ਹੋਵੇਗੀ। 

ਇਹ ਵੀ ਪੜ੍ਹੋ - ਭਾਰਤ ਬੰਦ ਦੌਰਾਨ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਸਕੂਲਾਂ 'ਚ ਛੁੱਟੀ ਜਾਂ...

ਪਾਣੀਆਂ ਦੇ ਮੁੱਦੇ 'ਤੇ ਹੋਈ ਬੈਠਕ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬਹੁਤ ਚੰਗੇ ਮਾਹੌਲ ਵਿਚ ਮੀਟਿੰਗ ਹੋਈ ਹੈ। ਬਹੁਤ ਸਾਰੀਆਂ ਗੱਲ਼ਾਂ 'ਤੇ ਵਿਚਾਰ ਚਰਚਾ ਕੀਤੀ ਗਈ। ਦੋਹਾਂ ਸੂਬਿਆਂ ਵਿੱਚ ਪਾਣੀ ਦਾ ਮਸਲਾ ਬਹੁਤ ਗੰਭੀਰ ਹੈ। ਇਸ ਮੀਟਿੰਗ ਦੌਰਾਨ 'ਸਿੰਧੂ ਜਲ ਸਮਝੌਤਾ' ਰੱਦ ਹੋਣ ਪਿੱਛੋਂ ਪੰਜਾਬ ਨੂੰ ਇਹ ਉਮੀਦ ਜਾਗੀ ਹੈ ਕਿ 23 ਐਮ.ਐਫ. ਪਾਣੀ ਹੋਰ ਮਿਲੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇ ਚਨਾਬ ਤੋਂ ਪਾਣੀ ਮਿਲੇਗਾ ਤਾਂ ਹੀ ਅਸੀਂ ਅੱਗੇ ਦੇਵਾਂਗੇ। ਅਸੀਂ ਇਸ ਸਬੰਧ ਵਿਚ ਜਲ ਸ਼ਕਤੀ ਮੰਤਰੀ ਕੋਲ BBMB ਦੀ ਸ਼ਿਕਾਇਤ ਕੀਤੀ ਹੈ।

ਇਹ ਵੀ ਪੜ੍ਹੋ - ਭਲਕੇ ਤੋਂ ਬੰਦ ਕਈ ਸਕੂਲ-ਕਾਲਜ, ਮੀਂਹ ਕਾਰਨ ਅਗਲੇ 48 ਘੰਟੇ ਅਲਰਟ ਰਹਿਣ ਦੀ ਚਿਤਾਵਨੀ

ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਰਹੱਦੀ ਇਲਾਕੇ ਵਿਚ ਰਹਿੰਦੇ ਹਾਂ। ਅਸੀਂ ਪਾਕਿਸਤਾਨ ਨਾਲ ਲੜਾਈ ਕਰੀਏ ਜਾਂ ਹਰਿਆਣਾ ਨਾਲ। ਹਰ ਵਾਰ ਪਾਣੀ ਦੇ ਮੁੱਦੇ ਨੂੰ ਲੈ ਕੇ ਸਿਆਸਤ ਕੀਤੀ ਜਾਂਦੀ ਹੈ, ਜੋ ਅਸੀ ਨਹੀਂ ਚਾਹੁੰਦੇ। ਜੇਕਰ ਸਿਆਸਤ ਕਰਨੀ ਹੈ ਤਾਂ ਸਿੱਖਿਆ 'ਤੇ ਕਰੋ ਜਾਂ ਕਿਸੇ ਹੋਰ ਮਸਲੇ ਨੂੰ ਲੈ ਕੇ ਕਰੋ। ਸਮਝ ਨਹੀਂ ਆ ਰਹੀ ਅਸੀਂ ਪਾਕਿ ਤੋਂ ਡਰੀਏ ਜਾਂ ਹਰਿਆਣਾ ਤੋਂ। ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੋ ਭਰਾ ਹਨ, ਜਿਹਨਾਂ ਵਿਚ ਇਕ ਕੰਧ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਪਾਣੀ ਨੂੰ ਲੈ ਕੇ ਕੋਈ ਨਹਿਰ ਨਹੀਂ ਬਣੇਗੀ। ਪੰਜਾਬ ਦਾ ਹੱਕ ਕਿਤੇ ਨਹੀਂ ਜਾਣ ਦੇਵਾਂਗੇ।

ਇਹ ਵੀ ਪੜ੍ਹੋ - ਸ਼ਰਮਨਾਕ : 11 ਮਹੀਨਿਆਂ ਦੇ ਮੁੰਡੇ ਨੂੰ ਛੱਡ ਆਸ਼ਕ ਨਾਲ ਭੱਜੀ ਮਾਂ, ਰੋ-ਰੋ ਪੁੱਤ ਦੀ ਹੋਈ ਮੌਤ

ਪੰਜਾਬ-ਹਰਿਆਣਾ ਭਰਾ-ਭਰਾ : CM ਨਾਇਬ ਸੈਣੀ
ਬੈਠਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੀਟਿੰਗ 'ਤੇ ਸੰਤੁਸ਼ਟੀ ਜ਼ਾਹਿਰ ਕਰਦੇ ਹੋਏ ਕਿਹਾ ਕਿ ਬੈਠਕ ਬਹੁਤ ਦੋਸਤਾਨਾ ਮਾਹੌਲ ਵਿਚ ਹੋਈ ਹੈ। ਇਸ ਦੇ ਚੰਗੇ ਨਤੀਜੇ ਨਿਕਲਣ ਦੀ ਆਸ ਹੈ। ਇਸ ਦੌਰਾਨ ਨਾਇਬ ਸੈਣੀ ਨੇ ਪੰਜਾਬ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੋਵੇ ਭਰਾ-ਭਰਾ ਹਨ। ਅਸੀਂ ਮਿਲ ਕੇ ਕਢਾਂਗੇ ਹੱਲ। ਮੀਟਿੰਗ ਦੇ ਨਿਕਲਣਗੇ।

ਇਹ ਵੀ ਪੜ੍ਹੋ - School Holidays : ਮੁੜ ਬੰਦ ਹੋਏ ਸਕੂਲ, ਬੱਚਿਆਂ ਦੀ ਲੱਗ ਗਈਆਂ ਮੌਜਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News